ਰੂਪਨਗਰ (ਵਿਜੇ)-ਰੂਪਨਗਰ ਵਿਖੇ ਲੜਾਈ-ਝਗੜੇ ਦੇ ਮਾਮਲੇ ’ਚ ਸਦਰ ਪੁਲਸ ਰੂਪਨਗਰ ਨੇ ਦੋ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕੁਲਦੀਪ ਕੌਰ ਪਤਨੀ ਸਵ. ਜਗਤਾਰ ਸਿੰਘ ਵਾਸੀ ਪਿੰਡ ਲੋਹਗੜ੍ਹ ਫਿੱਡੇ ਜ਼ਿਲ੍ਹਾ ਰੂਪਨਗਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਘਰ ’ਚ ਮੌਜੂਦ ਸੀ ਤਾਂ ਮੁਲਜ਼ਮ ਉਸ ਦੇ ਘਰ ਦਾ ਗੇਟ ਤੋੜ ਕੇ ਘਰ ਅੰਦਰ ਦਾਖ਼ਲ ਹੋ ਗਏ, ਉਨ੍ਹਾਂ ਦੀ ਕੁੱਟਮਾਰ ਕੀਤੀ, ਗਾਲੀ ਗਲੋਚ ਕੀਤਾ ਅਤੇ ਜਦੋਂ ਲੋਕ ਇਕੱਠੇ ਹੋ ਗਏ ਤਾਂ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਚਲੇ ਗਏ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਦਾਅਵਾ, ਪੰਜਾਬ ਦੀਆਂ 13 ਸੀਟਾਂ ਜਿੱਤੇਗੀ 'ਆਪ'
ਜਿਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਸੀ ਅਤੇ ਜਿਸ ਦਾ ਮੁਲਜ਼ਮਾਂ ਨੇ ਕਥਿਤ ਧੱਕੇ ਨਾਲ ਰਾਜੀਨਾਮਾ ਕਰਵਾ ਲਿਆ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਹੁਣ ਵੀ ਮੁਲਜ਼ਮ ਗਾਲੀ ਗਲੋਚ ਕਰਦੇ ਰਹਿੰਦੇ ਹਨ, ਜਿਸ ਦੀ ਸ਼ਕਾਇਤ ਪੁਲਸ ਚੌਕੀ ਘਨੌਲੀ ਦਿੱਤੀ ਗਈ ਪੁਲਸ ਨੇ ਪੜਤਾਲ ਤੋਂ ਬਾਅਦ ਮੁਲਜ਼ਮ ਰਣਜੀਤ ਕੌਰ ਪਤਨੀ ਰਣਧੀਰ ਸਿੰਘ ਅਤੇ ਪਰਮਜੀਤ ਸਿੰਘ ਉਰਫ਼ ਪੰਮੂ ਪੁੱਤਰ ਰਣਧੀਰ ਸਿੰਘ ਨਿਵਾਸੀ ਪਿੰਡ ਲੋਹਗੜ ਫਿੱਡੇ ਰੂਪਨਗਰ ਖ਼ਿਲਾਫ਼ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ 'ਤੇ CM ਮਾਨ ਦਾ ਤਿੱਖਾ ਹਮਲਾ, ਕਿਹਾ-ਕਰੋ ਮੇਰੇ 'ਤੇ ਕੇਸ, ਕੋਰਟ 'ਚ ਨਜਿੱਠਾਂਗਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਦਾਅਵਾ, ਪੰਜਾਬ ਦੀਆਂ 13 ਸੀਟਾਂ ਜਿੱਤੇਗੀ 'ਆਪ'
NEXT STORY