ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਮਾਈਨਿੰਗ ਮਿਨਰਲ ਐਕਟ ਦੇ ਤਹਿਤ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਹਾਜੀਪੁਰ ਪੁਲਸ ਸਟੇਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ 'ਚ ਸੰਦੀਪ ਕੁਮਾਰ ਉੱਪ ਮੰਡਲ ਅਫ਼ਸਰ ਕਮ ਸਹਾਇਕ ਜ਼ਿਲ੍ਹਾ ਮਾਈਨਿੰਗ ਦਸੂਹਾ ਨੇ ਦੱਸਿਆ ਹੈ ਕਿ ਇਸ ਦਫ਼ਤਰ ਦੇ ਸਟਾਫ਼ ਵੱਲੋਂ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਹਾਜੀਪੁਰ ਪੁਲਸ ਸਟੇਸ਼ਨ ਦੀ ਪਾਰਟੀ ਨਾਲ ਮੌਕਾ ਦੇਖਿਆ ਗਿਆ।
ਇਸ ਦੌਰਾਨ ਮੌਕੇ ਵਾਲੀ ਥਾਂ ’ਤੇ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਕੀਤੀ ਪਾਈ ਗਈ। ਇਸ ਸਬੰਧੀ ਉਸ ਜਗ੍ਹਾ ’ਤੇ ਪੰਜਾਬ ਸਰਕਾਰ ਵੱਲੋਂ ਮਾਲਕਾਂ ਅਤੇ ਨਿਕਾਸੀ ਕਾਰ ਮਾਈਨਿੰਗ ਸਬੰਧੀ ਕੋਈ ਵੀ ਮਨਜੂਰੀ ਨਹੀਂ ਵਿਖਾ ਸਕੇ। ਇਸ ਸਬੰਧੀ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਅਣਪਛਾਤੇ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੰਸਦ 'ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ '2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ'
ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ
NEXT STORY