ਕਪੂਰਥਲਾ (ਮਹਾਜਨ, ਭੂਸ਼ਣ)-ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਘਰ ’ਚ ਦਾਖ਼ਲ ਹੋ ਕੇ ਮਾਂ-ਬੇਟੇ ’ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਅਤੇ ਮੋਟਰਸਾਈਕਲ ਦੀ ਭੰਨਤੋੜ ਕਰਨ ਦੇ ਦੋਸ਼ ’ਚ 4 ਅਣਪਛਾਤਿਆਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰਬਨ ਅਸਟੇਟ ਕਪੂਰਥਲਾ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਸੌਰਵ ਮਿਨਹਾਸ ਵਾਸੀ ਅਰਬਨ ਅਸਟੇਟ ਕਪੂਰਥਲਾ ਨੇ ਦੱਸਿਆ ਕਿ ਉਹ ਰਾਤ ਕਰੀਬ ਸਾਢੇ 11 ਵਜੇ ਆਪਣੀ ਮਾਂ ਰੰਜਨਾ ਅਤੇ ਭੈਣ ਵਿਸ਼ਾਖਾ ਨਾਲ ਘਰ ਵਿਚ ਮੌਜੂਦ ਸੀ ਤਾਂ ਸੁਕੇਸ਼ ਕਾਲੀਆ ਵਾਸੀ ਅਰਬਨ ਅਸਟੇਟ ਅਤੇ ਮੋਹਿਤ ਹੁੜੀਆ ਵਾਸੀ ਜਲੰਧਰ ਆਪਣੇ 3-4 ਅਣਪਛਾਤੇ ਸਾਥੀਆਂ ਨਾਲ ਘਰ ਦੇ ਬਾਹਰ ਆਏ।
ਸੌਰਵ ਮਿਨਹਾਸ ਨੇ ਕਿਹਾ ਕਿ ਸੁਕੇਸ਼ ਕਾਲੀਆ ਅਤੇ ਮੋਹਿਤ ਹੁੜੀਆ ਕੰਧ ਟੱਪ ਕੇ ਘਰ ਦੇ ਅੰਦਰ ਵੜ ਗਏ, ਜਦਕਿ ਅਣਪਛਾਤਾ ਨੌਜਵਾਨ ਘਰ ਦੇ ਬਾਹਰ ਹੀ ਖੜ੍ਹਾ ਰਿਹਾ। ਦੋਵੇਂ ਘਰ ਦੇ ਅੰਦਰ ਦਾਖ਼ਲ ਹੁੰਦੇ ਹੀ ਕਹਿਣ ਲੱਗੇ ਕਿ ਤੈਨੂੰ ਕਾਰ ’ਤੇ ਸਕ੍ਰੈਚ ਪਾਉਣ ਦਾ ਮਜਾ ਚਖਾਉਂਦੇ ਹਾਂ। ਇਸ ਦੌਰਾਨ ਦੋਵਾਂ ਨੇ ਉਸ ਨਾਲ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਮੇਰੀ ਮਾਂ ਮੈਨੂੰ ਛੁਡਾਉਣ ਲਈ ਅੱਗੇ ਆਈ ਤਾਂ ਉਸ ਨੂੰ ਵੀ ਬੁਰੀ ਤਰ੍ਹਾਂ ਕੁੱਟਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀਆਂ ਰੈਲੀਆਂ 'ਤੇ ਰਾਜਾ ਵੜਿੰਗ ਦੀ ਖੁੱਲ੍ਹ ਕੇ ਨਾਰਾਜ਼ਗੀ ਆਈ ਬਾਹਰ, ਦਿੱਤੀ ਖੁੱਲ੍ਹੀ ਚੁਣੌਤੀ
ਇਸ ਦੌਰਾਨ ਉਨ੍ਹਾਂ ਘਰ ਵਿਚ ਖੜ੍ਹੇ ਮੋਟਰਸਾਈਕਲ ਦੀ ਵੀ ਭੰਨਤੋੜ ਕੀਤੀ। ਰੌਲਾ ਪੈਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤਾਂ ਸਾਰੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ 4 ਅਣਪਛਾਤੇ ਵਿਅਕਤੀਆਂ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੁਫ਼ਰੀ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ, ਰੈੱਡ ਤੇ ਓਰੇਂਜ ਅਲਰਟ ਤੋਂ ਪੰਜਾਬ ਨੂੰ ਮਿਲੀ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪ੍ਰਵਾਸੀ ਮੂੰਗਫ਼ਲੀ ਵਿਕਰੇਤਾ ਦੀ ਫੜੀ ਨੂੰ ਸ਼ਰਾਰਤੀ ਅਨਸਰ ਨੇ ਲਾਈ ਅੱਗ, ਹੋਇਆ ਵੱਡਾ ਨੁਕਸਾਨ
NEXT STORY