ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਨੇ ਰੇਤ ਦੀ ਨਾਜਾਇਜ਼ ਤਰੀਕੇ ਨਾਲ ਨਿਕਾਸੀ ਕਰਨ ਦੇ ਦੋਸ਼ ਵਿਚ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਜੇ. ਈ. ਕਮ. ਮਾਈਨਿੰਗ ਇੰਸਪੈਕਟਰ ਸਬ ਡਿਵੀਜ਼ਨ ਦਸੂਹਾ ਨਤੀਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਧਾਰੀਵਾਲ ਸੋਹੀਆਂ (ਸ੍ਰੀ ਹਰਗੋਬਿੰਦਪੁਰ) ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤਾ ਕਤਲ

ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਥਾਣੇਦਾਰ ਅਵਤਾਰ ਸਿੰਘ, ਤਾਰਾ ਸਿੰਘ ਦੀ ਟੀਮ ਨੇ ਰੜਾ ਮੋੜ ਨਜ਼ਦੀਕ ਉਕਤ ਟਿੱਪਰ ਚਾਲਕ ਨੂੰ ਟਿੱਪਰ ਵਿਚ ਭਰੀ ਰੇਤ ਬਾਰੇ ਪੁੱਛਿਆ ਤਾਂ ਉਹ ਕੋਈ ਵੀ ਲੀਗਲ ਦਸਤਾਵੇਜ ਪੇਸ਼ ਨਹੀਂ ਕਰ ਸਕਿਆ, ਜਿਸ ਤੋਂ ਬਾਅਦ ਮਾਈਨਿੰਗ ਇੰਸਪੈਕਟਰ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਈਨਰ ਮਿਨਰਲ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਕੁੜੀ ਵੱਲੋਂ ਕੀਤੇ ਗਏ ਹਵਾਈ ਫਾਇਰ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨ ਕਰਦੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਬਾਲਗ ਭਤੀਜੀ ਦੀ ਪੱਤ ਲੁੱਟਣ ਵਾਲੇ ਚਾਚੇ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY