ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਮੋਬਾਇਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਜੀਓ ਐੱਸ. ਜੀ. ਐੱਨ. ਫੋਨ ਕੰਪਨੀ ਦੇ ਮੈਨੇਜਰ ਸ਼ੁਭਮ ਪੁੱਤਰ ਅਸ਼ਵਨੀ ਚਾਵਲਾ ਵਾਸੀ ਨਿਊ ਆਜ਼ਾਦ ਨਗਰ ਫਿਰੋਜ਼ਪੁਰ ਦੇ ਬਿਆਨ ਦੇ ਆਧਾਰ ’ਤੇ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸ਼ੁਭਮ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਚੋਰਾਂ ਨੇ ਪਿੰਡ ਰੜਾ ਵਿਚ ਲੱਗੇ ਕੰਪਨੀ ਦੇ ਟਾਵਰ ਵਿਚੋਂ 5 ਬੈਟਰੀਆਂ ਚੋਰੀ ਕਰ ਲਈਆਂ। ਇਸੇ ਤਰ੍ਹਾਂ ਪਿੰਡ ਕੰਧਾਲਾ ਜੱਟਾਂ ਦੇ ਟਾਵਰ ਤੋਂ 6 ਅਤੇ ਮਾਡਲ ਟਾਊਨ ਉੜਮੁੜ ਦੇ ਟਾਵਰ ਤੋਂ 7 ਬੈਟਰੀਆਂ ਚੋਰੀ ਕਰ ਲਈਆਂ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਜਗਦੀਪ ਸਿੰਘ ਦੀ ਟੀਮ ਚੋਰਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਫਸਾ ਸਰਕਾਰੀ ਮਹਿਲਾ ਮੁਲਾਜ਼ਮ ਦੀ ਰੋਲਦਾ ਰਿਹਾ ਪੱਤ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਸਰਕਾਰ ਦੀ ਬੱਲੇ-ਬੱਲੇ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ 'ਚ ਬਣਾਇਆ ਰਿਕਾਰਡ
NEXT STORY