ਸੁਲਤਾਨਪੁਰ ਲੋਧੀ (ਧੀਰ)-ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਮਾਰਗ ’ਤੇ ਹਸਪਤਾਲ ਨੇੜੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਕਾਰ ਝੜਪ ਹੋਈ ਸੀ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ’ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਤੁਰੰਤ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ, ਜਿਸ ’ਚ 15 ਦੇ ਕਰੀਬ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਜਾ ਰਿਹਾ ਹੈ। ਇਸ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ, ਜਿਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ
ਉਨ੍ਹਾਂ ਕਿਹਾ ਕਿ ਉਕਤ ਦੀ ਪਛਾਣ ਸੂਜੋਕਾਲੀਆ ਵਾਸੀ ਅਭਿਰਾਜਪਾਲ ਸਿੰਘ, ਗੁਰਪ੍ਰੀਤ ਸਹੋਤਾ ਪੁੱਤਰ ਤਜਿੰਦਰ ਸਿੰਘ ਵਾਸੀ ਮੰਡ ਅੱਲੂਵਾਲ ਵਜੋਂ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਨਿਤੀਸ਼ ਤਿਵਾੜੀ ਵਾਸੀ ਚੌਂਕ ਚੇਲਿਆਂ, ਨੀਰਜ ਤਿਵਾੜੀ ਵਾਸੀ ਚੌਕ ਚੇਲਿਆਂ, ਸੁਖਮਨ ਵਾਸੀ ਪਿੰਡ ਜੱਬੋਵਾਲ, ਦਮਨ ਜੋਸਨ, ਅਰਸ਼ ਅਤੇ 10, 15 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 115 (2), 118 (1), 126 (2), 194 (2), 351 (3), 191(3), 190 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਨਤਕ ਥਾਂ ’ਤੇ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਹਿਰ ਵਿਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ਕਰਦੀ ਘਟਨਾ, ਰੇਲਵੇ ਟਰੈਕ ਨੇੜਿਓਂ ਮਿਲਿਆ ਮ੍ਰਿਤਕ ਨਵਜਾਤ ਬੱਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਪੁਲਸ ਨੇ ਕੀਤੇ ਗ੍ਰਿਫ਼ਤਾਰ
NEXT STORY