ਜਲੰਧਰ (ਸੁਧੀਰ) : ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਨੇ ਦੰਡ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਹਥਿਆਰਬੰਦ ਨਿਯਮ 2016 ਦੀ ਧਾਰਾ 32 ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੁਲਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ’ਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਅਤੇ ਧਾਰਮਿਕ ਸਥਾਨ, ਮੈਰਿਜ ਪੈਲੇਸਾਂ, ਹੋਟਲਾਂ, ਹਾਲਜ਼ ਆਦਿ ’ਚ ਵਿਆਹ/ਪਾਰਟੀਆਂ ਅਤੇ ਹੋਰ ਸਭਾ ਸਥਾਨਾਂ ’ਤੇ ਕਿਸੇ ਵੀ ਵਿਅਕਤੀ ਵੱਲੋਂ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ਕਿ ਕੋਈ ਵੀ ਵਿਅਕਤੀ ਜਿਹੜਾ ਹਥਿਆਰਾਂ ਦਾ ਪ੍ਰਚਾਰ ਅਤੇ ਹਿੰਸਾ/ਲੜਾਈ ਦਾ ਗੁਣਗਾਨ ਕਰਨ ਵਾਲੇ ਗਾਣੇ ਗਾਉਂਦਾ ਹੈ ਅਤੇ ਹਥਿਆਰ ਲੈ ਕੇ ਫੋਟੋ ਆਦਿ ਖਿੱਚ ਕੇ ਜਾਂ ਵੀਡੀਓ ਕਲਿਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵ੍ਹਟਸਐਪ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨਾ ਸਖ਼ਤ ਮਨ੍ਹਾ ਹੈ।
ਇਹ ਵੀ ਪੜ੍ਹੋ : ਹੋਟਲ ’ਚ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ, ਮਰਡਰ ਜਾਂ ਸੁਸਾਈਡ, ਪੋਸਟਮਾਰਟਮ ਦੀ ਰਿਪੋਰਟ ਕਰੇਗੀ ਖੁਲਾਸਾ
ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਖ਼ਿਲਾਫ਼ ਗੈਰ-ਸੱਭਿਅਕ ਭਾਸ਼ਾ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 16 ਜੂਨ ਤੋਂ 15 ਸਤੰਬਰ ਤਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਮੀਂਹ ਕਾਰਨ ਚੰਡੀਗੜ੍ਹ ਰੋਡ ਤੇ ਫੋਕਲ ਪੁਆਇੰਟ ’ਚ ਬਣੇ ਹੜ੍ਹ ਵਰਗੇ ਹਾਲਾਤ, ਕਈ ਥਾਈਂ ਦਰੱਖਤ ਤੇ ਸਾਈਨ ਬੋਰਡ ਡਿੱਗੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਹੋਈ ਮੌਤ
NEXT STORY