ਦਸੂਹਾ (ਝਾਵਰ)- ਦਸੂਹਾ ਪੁਲਸ ਵੱਲੋਂ ਇਕ ਨਸ਼ੇੜੀ ਨੂੰ 73 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡੀ. ਐੱਸ. ਪੀ. ਦਸੂਹਾ ਹਰਗੁਰਦੇਵ ਸਿੰਘ ਅਤੇ ਥਾਣਾ ਮੁਖੀ ਦਸੂਹਾ ਇੰਸਪੈਕਟਰ ਅਮਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਏ. ਐੱਸ. ਆਈ. ਗੁਰਬਚਨ ਸਿੰਘ ਨੇ ਐੱਸ. ਡੀ. ਐੱਮ. ਚੌਂਕ ਦਸੂਹਾ ਤੋਂ ਗਰਨਾ ਸਾਹਿਬ ਬੱਸ ਸਟੈਂਡ ਸਰਚ ਆਪਰੇਸ਼ਨ ਕੀਤਾ ਗਿਆ। ਉਸ ਅਧੀਨ ਬੱਸ ਸਟੈਂਡ ਤੋਂ ਇਕ ਨੌਜਵਾਨ ਵਿਖਾਈ ਦਿੱਤਾ, ਜਿਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਨੂੰ ਪੁਲਸ ਪਾਰਟੀ ਨੇ ਕਾਬੂ ਕਰਕੇ ਇਸ ਦੇ ਕਬਜ਼ੇ ਵਿੱਚੋਂ 73 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ।
ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਛਾਣ ਵਿਨੋਦ ਕੁਮਾਰ ਰਾਜੂ ਪੁੱਤਰ ਦੇਸਰਾਜ ਨਿਵਾਸੀ ਮੇਹਰ ਭਟੋਲੀ ਦਸੂਹਾ ਵਜੋਂ ਕੀਤੀ ਗਈ। ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਕੇਸ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
NEXT STORY