ਕਾਠਗੜ੍ਹ (ਜ.ਬ.)-ਕਸਬਾ ਕਾਠਗੜ੍ਹ ਵਿਚ ਇਕ ਕਰਿਆਨੇ ਦੀ ਦੁਕਾਨ ਨੂੰ ਸ਼ਾਰਟ ਸਰਕਟ ਨਾਲ ਲੱਗੀ ਭਿਆਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। ਦੁਕਾਨ ਦੇ ਮਾਲਕ ਬਾਸਦੇਵ ਆਨੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੇ ਸਵੇਰ ਤੋਂ ਹੀ ਰੋਜ਼ਾਨਾ ਵਾਂਗ ਦੁਕਾਨ ਖੋਲ੍ਹੀ ਹੋਈ ਸੀ ਪਰ 12 ਵਜੇ ਦੇ ਕਰੀਬ ਉਹ ਦੁਕਾਨ ਬੰਦ ਕਰਕੇ ਕਿਸੇ ਕੰਮ ਲਈ ਘਰ ਚਲਾ ਗਿਆ ਅਤੇ 10 ਕੁ ਮਿੰਟ ਬਾਅਦ ਉਸ ਨੂੰ ਫੋਨ ਆਇਆ ਕਿ ਤੁਹਾਡੀ ਦੁਕਾਨ ’ਚੋਂ ਧੂੰਆਂ ਨਿਕਲ ਰਿਹਾ ਹੈ, ਫੋਨ ਸੁਣਦਿਆਂ ਹੀ ਉਸ ਨੇ ਜਾ ਕੇ ਜਦੋਂ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਅੱਗ ਦੀਆਂ ਤੇਜ਼ ਲਪਟਾਂ ਨਿਕਲ ਰਹੀਆਂ ਸਨ ਅਤੇ ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ।
ਅੱਗ ਲੱਗਣ ਸਬੰਧੀ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਜਿਨ੍ਹਾਂ ’ਚੋਂ ਕਈਆਂ ਨੇ ਪਾਣੀ ਆਦਿ ਇਸ ਨਾਲ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਤੇਜ਼ ਹੋਣ ਕਰ ਕੇ ਬੁਝ ਨਹੀਂ ਰਹੀ ਸੀ। ਇਸ ਅੱਗ ਨਾਲ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਕਰਿਆਨੇ ਦੇ ਸਾਮਾਨ ਤੋਂ ਇਲਾਵਾ ਦੋ ਰੈਫਰੀਜਰੇਟਰ , ਇਨਵਰਟਰ, ਐੱਲ. ਈ. ਡੀ. ਆਦਿ ਸੜ ਕੇ ਰਾਖ ਹੋ ਗਏ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ
ਇਸ ਤੋਂ ਇਲਾਵਾ ਦੁਕਾਨ ਮਾਲਕ ਨੇ ਇਕ ਸਿਲੰਡਰ ਵੀ ਘਰ ਵਾਸਤੇ ਭਰਵਾ ਕੇ ਰੱਖਿਆ ਹੋਇਆ ਸੀ ਜਿਸ ਦਾ ਉਨ੍ਹਾਂ ਨੂੰ ਬਾਅਦ ਵਿਚ ਯਾਦ ਆਇਆ ਪ ਰ ਅੱਗ ਬੁੱਝਣ ਤੋਂ ਬਾਅਦ ਜਦੋਂ ਦੇਖਿਆ ਤਾਂ ਸਿਲੰਡਰ ਬੁਰੀ ਤਰ੍ਹਾਂ ਫੁੱਲਿਆ ਹੋਇਆ ਸੀ ਜਿਸ ਨੂੰ ਬੜੀ ਸਾਵਧਾਨੀ ਨਾਲ ਕੱਢ ਕੇ ਦੂਰ ਖੇਤਾਂ ਵਿਚ ਸੁੱਟਿਆ ਗਿਆ। ਇਸ ਦੌਰਾਨ ਕਿਸੇ ਨੇ ਫ਼ਾਇਰ ਬ੍ਰਿਗੇਡ ਨੂੰ ਫੋਨ ਕਰ ਦਿੱਤਾ ਪਰ ਜਦੋਂ ਤਕ ਫਾਇਰ ਬ੍ਰਿਗੇਡ ਗੱਡੀ ਪਹੁੰਚੀ ਉਦੋਂ ਤਕ ਲੋਕਾਂ ਦੀ ਮਦਦ ਨਾਲ ਅੱਗ ਬੁਝਾ ਦਿੱਤੀ ਗਈ ਸੀ। ਦੁਕਾਨ ਮਾਲਕ ਵਾਸਦੇਵ ਅਨੰਦ ਤੇ ਉਨ੍ਹਾਂ ਦੀ ਪਤਨੀ ਮਮਤਾ ਰਾਣੀ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੇ ਚਾਰ ਕੁ ਸਾਲ ਪਹਿਲਾਂ ਦੁਕਾਨ ਖੋਲ੍ਹੀ ਸੀ ਤੇ ਉਨ੍ਹਾਂ ਦੀ ਰੋਜ਼ੀ-ਰੋਟੀ ਚੱਲ ਰਹੀ ਸੀ ਪਰ ਅੱਗ ਲੱਗਣ ਨਾਲ ਉਹ ਇਕ ਤਰ੍ਹਾਂ ਨਾਲ ਤਬਾਹ ਹੋ ਗਏ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਗੁਹਾਰ ਲਗਾਈ ਕਿ ਉਨ੍ਹਾਂ ਦੀ ਆਰਥਿਕ ਮੱਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ : ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਸੁਖਬੀਰ ਬਾਦਲ ਨੇ ਦਿੱਤਾ ਮੋਢਾ, ਸਸਕਾਰ ਮੌਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਕੌਮੀ ਦਸਤਾਰਬੰਦੀ ਦਿਵਸ ਵਜੋਂ ਮਨਾਇਆ ਜਾਵੇਗਾ: ਜਥੇਦਾਰ ਹਰਪ੍ਰੀਤ ਸਿੰਘ
NEXT STORY