ਜਲੰਧਰ (ਵਰੁਣ)- ਇਥੋਂ ਦੇ ਲੰਮਾ ਪਿੰਡ ਚੌਂਕ ਨੇੜੇ ਇਕ ਪੇਂਟ ਫੈਕਟਰੀ ਨੇੜੇ ਮੁਰੰਮਤ ਲਈ ਖੜ੍ਹੀ ਇਕ ਲਗਜ਼ਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਖ਼ੁਸ਼ਕਿਸਮਤੀ ਰਹੀ ਕਿ ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਵੀ ਸਮੇਂ ਸਿਰ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ, ਜੇਕਰ ਕੋਈ ਲਾਪ੍ਰਵਾਹੀ ਹੁੰਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ, ਕਿਉਂਕਿ ਨੇੜੇ ਹੀ ਪੇਂਟ ਫੈਕਟਰੀ ’ਚ ਜਲਣਸ਼ੀਲ ਪਦਾਰਥ ਰੱਖੇ ਹੋਣ ਕਾਰਨ ਅੱਗ ਗੰਭੀਰ ਰੂਪ ਧਾਰਨ ਕਰ ਸਕਦੀ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ 'ਚ 'ਆਪ' ਵਿਧਾਇਕਾ ਨੇ ਚੁੱਕਿਆ ਨਹਿਰਾਂ 'ਚ ਵਰਤੇ ਘਟੀਆ ਮਟੀਰੀਅਲ ਦਾ ਮੁੱਦਾ
ਅੱਗ ਬੁਝਾਊ ਵਿਭਾਗ ਵੱਲੋਂ ਇਸ ਹਾਦਸੇ ਨੂੰ ਰੋਕ ਦਿੱਤਾ ਗਿਆ ਸੀ ਪਰ ਲੰਮਾ ਪਿੰਡ ਦੇ ਆਸ-ਪਾਸ ਕੁਝ ਬੱਸਾਂ ਦੀ ਮੁਰੰਮਤ ਵਾਲੇ ਗੈਰੇਜ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਹੋਰ ਲੋਕਾਂ ਦੀ ਜਾਨ ਨੂੰ ਖ਼ਤਰੇ ’ਚ ਪਾ ਰਹੇ ਹਨ, ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਕੁਝ ਲੋਕ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ।
ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਗੈਂਗਸਟਰ ਬਿਸ਼ਨੋਈ 'ਤੇ ਭੜਕੇ ਗੁਰਸਿਮਰਨ ਮੰਡ, ਕਹੀਆਂ ਵੱਡੀਆਂ ਗੱਲਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਕਲੀ ਵੀਜ਼ਾ ਦਿਖਾ ਕੇ ਫਰਾਡ ਕਰਨ ਦੇ 4 ਸਾਲ ਬਾਅਦ ਇੰਟਰਪ੍ਰਾਈਜ਼ਿਜ਼ ਦੇ ਏਜੰਟ ’ਤੇ ਕੇਸ
NEXT STORY