ਜਲੰਧਰ (ਵਰੁਣ)- ਪਠਾਨਕੋਟ ਰੋਡ 'ਤੇ ਢੀਂਗਰਾ ਮੈਡੀਕਲ ਸਟੋਰ ਵਿਚ ਬੀਤੀ ਰਾਤ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਨੇੜਲੇ ਦੇ ਲੋਕਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ।
ਦੂਜੇ ਪਾਸੇ ਦੁਕਾਨ ਮਾਲਕ ਦਾ ਦੋਸ਼ ਹੈ ਕਿ ਅੱਗ ਜਾਣਬੁੱਝ ਕੇ ਲਗਾਈ ਗਈ ਹੈ ਕਿਉਂਕਿ ਦੁਕਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਟੁੱਟੇ ਹੋਏ ਸਨ। ਮੌਕੇ 'ਤੇ ਪਹੁੰਚੇ ਥਾਣਾ 8 ਦੇ ਏ. ਐੱਸ. ਆਈ. ਕਿਸ਼ੋਰ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਰੇਲਾਂ ’ਚ ਵਧਾਏ ਜਾਣਗੇ ਅਣਰਿਜ਼ਰਵ ਕੋਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ 'ਚ ਲੁਟੇਰਿਆਂ ਨੇ ਮਾਰਿਆ ਡਾਕਾ
NEXT STORY