ਜਲੰਧਰ (ਵੈੱਬ ਡੈਸਕ)- ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚੋਂ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਖ਼ਬਰ ਮਿਲੀ ਹੈ ਕਿ ਨਹਿਰ ਵਿਚ ਤੈਰਦੀ ਲਾਸ਼ ਨੂੰ ਬਾਹਰ ਕੱਢਣ ਲਈ ਜਦੋਂ ਕੋਈ ਗੋਤਾਖੋਰ ਨਾ ਮਿਲਿਆ ਤਾਂ ਏ. ਐੱਸ. ਆਈ. ਉਸ ਨੇ ਖ਼ੁਦ ਨਹਿਰ 'ਚ ਜਾ ਕੇ ਲਾਸ਼ ਨੂੰ ਬਾਹਰ ਕੱਢਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਸ਼ਹੀਦ ਨਹਿਰ 'ਚ ਇਕ ਲਾਸ਼ ਤੈਰ ਰਹੀ ਹੈ। ਇਸ ਤੋਂ ਬਾਅਦ ਪੀ. ਸੀ. ਆਰ. ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਇਹ ਤੈਰਦੀ ਲਾਸ਼ ਬਸਤੀ ਬਾਵਾ ਖੇਲ ਪੁਲ ਦੇ ਕੋਲ ਜਾ ਕੇ ਫਸ ਗਈ ਸੀ। ਦੇਰ ਰਾਤ ਹੋਣ ਕਰਕੇ ਪੁਲਸ ਨੂੰ ਕੋਈ ਗੋਤਾਖੋਰ ਨਹੀਂ ਮਿਲਿਆ।
ਇਸ ਉਪਰੰਤ ਏ. ਐੱਸ. ਆਈ. ਕਰਨੈਲ ਸਿੰਘ ਨੇ ਖ਼ੁਦ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਪੇਕਿਆਂ ਤੋਂ ਨਹੀਂ ਲਿਆ ਸਕੀ 50 ਲੱਖ ਰੁਪਏ, ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸੜਕ ਕਿਨਾਰੇ ਖੜ੍ਹੀ ਫਾਸਟਫੂਡ ਦੀ ਰੇਹੜੀ ਨਾਲ ਟਕਰਾਈ ਕਾਰ, 2 ਜ਼ਖ਼ਮੀ
NEXT STORY