ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਪੁਲਸ ਸਟੇਸ਼ਨ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ 21 ਜੁਲਾਈ 2021 ਦੀ ਰਾਤ ਨੂੰ ਪਿੰਡ ਦੇਹਣੀ ਵਿਖੇ ਮੋਬਾਇਲ ਟਾਵਰ ਦੀ ਫੀਟਰ ਤਾਰ ਚੋਰੀ ਕਰਨ ਨੂੰ ਲੈ ਕੇ ਅਜਮੇਰ ਸਿੰਘ ਵਾਸੀ ਪਿੰਡ ਕਲਿਆਣਪੁਰ ਦੇ ਬਿਆਨਾਂ ਦੇ ਆਧਾਰ ’ਤੇ ਦੋ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪੈ ਸਕਦੀ ਹੈ ਪਰੇਸ਼ਾਨੀ
ਜਿਸ ’ਚੋਂ ਇਕ ਵਿਅਕਤੀ ਅਮਨਦੀਪ ਸਿੰਘ ਪੁੱਤਰ ਕ੍ਰਿਸ਼ਨ ਕੁਮਾਰ ਥਾਣਾ ਅਨੰਦਪੁਰ ਸਾਹਿਬ ਨੇ ਅਦਾਲਤ ’ਚੋਂ ਬੇਲ ਲੈਣ ਤੋਂ ਬਾਅਦ ਮੁੜ ਕੇ ਅਦਾਲਤ ਵਿਚ ਪੇਸ਼ ਨਹੀਂ ਹੋਇਆ, ਜਿਸ ਨੂੰ ਮਾਣਯੋਗ ਅਦਾਲਤ ਵੱਲੋਂ ਪੀ. ਓ. ਕਰਾਰ ਦਿੱਤਾ ਹੋਇਆ ਸੀ। ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਸਾਹਿਬ ਵੱਲੋਂ ਉਸ ਨੂੰ ਜੂਡੀਸ਼ੀਅਲ ਰਿਮਾਂਡ ’ਤੇ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ’ਚ ਪ੍ਰਵਾਸੀ ਔਰਤ ਦੀ ਮੌਤ
NEXT STORY