ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਕਾਂਜਲੀ ਵਿਖੇ ਪਵਿੱਤਰ ਕਾਲੀ ਵੇਈਂ 'ਚ ਛਾਲ ਮਾਰ ਕੇ ਅਣਪਛਾਤੀ ਕੁੜੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁੜੀ ਨੂੰ ਵੇਈਂ ਵਿੱਚ ਛਾਲ ਮਾਰਦੇ ਸਮੇਂ ਕਿਸੇ ਰਾਹਗੀਰ ਨੇ ਵੇਖਿਆ ਤਾਂ ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਸੂਚਨਾ ਪਾ ਕੇ ਮੌਕੇ ਉਤੇ ਪੁਲਸ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਗੋਤਾਖੋਰਾਂ ਦੀ ਮਦਦ ਨਾਲ ਕੁੜੀ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਕੋਈ ਸਫ਼ਲਤਾ ਨਹੀਂ ਮਿਲੀ ਹੈ। ਪੁਲਸ ਨੂੰ ਮੌਕੇ 'ਤੇ ਕੁੜੀ ਦਾ ਪਰਸ ਵੀ ਮਿਲਿਆ ਹੈ ਪਰ ਉਸ 'ਚ ਵੀ ਕੁੜੀ ਦੀ ਪਛਾਣ ਬਾਰੇ ਕੋਈ ਵਸਤੂ ਨਹੀਂ ਮਿਲੀ ਹੈ। ਪੁਲਸ ਤਰਫੋਂ ਹੋਰ ਸ਼ਹਿਰਾਂ ਤੋਂ ਵੀ ਗੋਤਾਖੋਰਾਂ ਨੂੰ ਬੁਲਾ ਕੇ ਕੁੜੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਕਾਂਜਲੀ ਝੀਲ ਦੇ ਪਾਣੀ ਦੇ ਵਹਾਅ ਨੂੰ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੌਰੇ 'ਤੇ CM ਭਗਵੰਤ ਮਾਨ, ਵੇਰਕਾ ਪਲਾਂਟ ਸਣੇ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ ਵਿਖੇ ਕੇਸ ਲੜਦਿਆਂ 'ਆਸ਼ਿਆਨੇ' ਦੇ ਇੰਤਜ਼ਾਰ 'ਚ ਹੀ ਰੁਖ਼ਸਤ ਹੋ ਗਏ ਇਹ 11 ਲੋਕ
NEXT STORY