ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਜ ਸਵੇਰੇ ਪਿੰਡ ਝਾਂਵਾ ਵਿਚ ਇਕ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਰਾ ਸਮਾਨ ਅਤੇ ਨਕਦੀ ਸੜਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਹਰਦੇਵ ਸਿੰਘ ਸਾਬੀ ਪੁੱਤਰ ਦੀਪ ਸਿੰਘ ਦੇ ਘਰ ਨੂੰ ਉਸ ਵੇਲੇ ਅੱਗ ਲੱਗੀ ਜਦੋਂ ਉਹ ਆਪਣੀ ਪਤਨੀ ਸਮੇਤ ਘਰ ਤੋਂ ਬਾਹਰ ਮੇਹਨਤ ਮਜ਼ਦੂਰੀ ਕਰਨ ਗਿਆ ਹੋਇਆ ਸੀ।

ਸਵੇਰੇ ਜਦੋਂ ਲੋਕਾਂ ਨੇ ਘਰ ਦੇ ਕਮਰੇ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਵੇਖੀਆਂ ਤਾਂ ਸਰਪੰਚ ਸੁਖਵਿੰਦਰ ਜੀਤ ਸਿੰਘ ਝਾਵਰ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਸ ਸਮੇ ਤੱਕ ਅੱਗ ਤਬਾਹੀ ਮਚਾ ਚੁੱਕੀ ਸੀ। ਹਰਦੇਵ ਮੁਤਾਬਿਕ ਅੱਗ ਕਾਰਨ ਉਸਦਾ ਲਗਭਗ ਸਾਰਾ ਸਾਮਾਨ, 12 ਹਜ਼ਾਰ ਰੁਪਏ ਨਕਦੀ ਸੜ ਕੇ ਸੁਆਹ ਹੋ ਗਏ ਹਨ। ਪਿੰਡ ਦੇ ਸਰਪੰਚ ਝਾਵਰ ਨੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ, ਭੁਲੱਥ ਵਿਖੇ ਛੱਪੜ ਨੇੜਿਓਂ ਮਿਲਿਆ ਬੱਚੇ ਦਾ ਭਰੂਣ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਾਈਕਮਾਨ ਦੇ ਐਕਸ਼ਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੀਤੇ ਵੱਡੇ ਖ਼ੁਲਾਸੇ
NEXT STORY