ਜਲੰਧਰ (ਸੁਨੀਲ) : ਥਾਣਾ ਮਕਸੂਦਾਂ ਅਧੀਨ ਮੰਡ ਚੌਕ ਨੇੜੇ ਨਵੇਂ ਬਣ ਰਹੇ ਹਾਈਵੇ ’ਤੇ ਕੰਮ ਕਰਨ ਵਾਲੇ ਮਜ਼ਦੂਰ ਦੀ ਰੋਡਵ੍ਹੀਲਰ ਦੇ ਹੇਠਾਂ ਆਉਣ ਨਾਲ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮੰਡ ਚੌਂਕੀ ਦੇ ਇੰਚਾਰਜ ਸਰਬਜੀਤ ਸਿੰਘ ਨੂੰ ਦਿੱਤੀ ਗਈ, ਜਿਹੜੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ : ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ
ਮ੍ਰਿਤਕ ਦੇ ਭਰਾ ਬਲਬੀਰ ਸਿੰਘ ਅਤੇ ਭਤੀਜੇ ਵਿੱਕੀ ਨੇ ਦੱਸਿਆ ਕਿ ਤਰਸੇਮ ਲਾਲ (62) ਪੁੱਤਰ ਉਜਾਗਰ ਰਾਮ ਨਿਵਾਸੀ ਪਿੰਡ ਗਾਜੀਪੁਰ ਪਿਛਲੇ ਕੁਝ ਸਮੇਂ ਤੋਂ ਜੰਮੂ-ਕਟੜਾ ਹਾਈਵੇ ’ਤੇ ਮਜ਼ਦੂਰ ਦਾ ਕੰਮ ਕਰਦਾ ਸੀ। ਰੋਜ਼ਾਨਾ ਵਾਂਗ ਉਹ ਕੰਮ ’ਤੇ ਗਿਆ ਅਤੇ ਰੋਟੀ ਵਾਲਾ ਡੱਬਾ ਆਪਣੇ ਨਾਲ ਲੈ ਗਿਆ। ਜਦੋਂ ਉਹ ਦੁਪਹਿਰੇ ਰੋਟੀ ਖਾ ਰਿਹਾ ਸੀ ਤਾਂ ਰੋਡਵ੍ਹੀਲਰ ਦੇ ਡਰਾਈਵਰ ਨੇ ਉਸ ’ਤੇ ਰੋਡਵ੍ਹੀਲਰ ਚੜ੍ਹਾ ਦਿੱਤਾ, ਜਿਸ ਕਾਰਨ ਤਰਸੇਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪੁੱਜੇ ਪਰ ਉਦੋਂ ਤਕ ਤਰਸੇਮ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਮੰਡ ਚੌਕੀ ਦੀ ਪੁਲਸ ਨੂੰ ਸੂਚਨਾ ਦਿੱਤੀ ਪਰ ਜਦੋਂ ਤੱਕ ਉਹ ਮੌਕੇ ’ਤੇ ਪੁੱਜੀ ਤਾਂ ਰੋਡਵ੍ਹੀਲਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ।
ਮੰਡ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਪਰ ਕਿਸੇ ਨੇ ਵੀ ਬਿਆਨ ਦਰਜ ਨਹੀਂ ਕਰਵਾਇਆ। ਬਿਆਨ ਦਰਜ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ 'ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਢਿੱਲੋਂ ਬ੍ਰਦਰਜ਼ ਸੁਸਾਈਡ ਮਾਮਲਾ: ਪਰਿਵਾਰ ਨੇ ਮਾਨਵਜੀਤ ਨੂੰ ਜਨਮ ਦਿਨ 'ਤੇ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ
NEXT STORY