ਕਾਠਗੜ੍ਹ (ਰਾਜੇਸ਼ ਸ਼ਰਮਾ)- ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਸਥਿਤ ਟੋਲ ਪਲਾਜ਼ਾ ਬਛੂਆਂ ’ਤੇ ਇਕ ਕੈਂਟਰ ਅਤੇ ਕਾਰ ਦੀ ਟੱਕਰ ’ਚ ਇਕ ਔਰਤ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਹਮਣੇ ਟੋਲ ਪਲਾਜ਼ਾ ’ਤੇ ਇਕ ਕੈਂਟਰ ਸਾਈਡ ’ਤੇ ਖੜ੍ਹਾ ਸੀ।
ਇਹ ਵੀ ਪੜ੍ਹੋ :ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਇਸੇ ਦੌਰਾਨ ਇਕ ਸਕਾਰਪੀਓ ਕਾਰ ਜੋ ਰੋਪੜ ਤੋਂ ਬਲਾਚੌਰ ਸਾਈਡ ਜਾ ਰਹੀ ਸੀ, ਜਿਸ ਨੂੰ ਮਨੋਜ ਕੁਮਾਰ ਪੁੱਤਰ ਹਰਦੇਵ ਰਾਜ ਵਾਸੀ ਕੋਟਲਾ ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ। ਜਦੋਂ ਕਾਰ ਉਪਰੋਕਤ ਸਥਾਨ ’ਤੇ ਪਹੁੰਚੀ ਤਾਂ ਅੱਗੇ ਖੜ੍ਹੇ ਕੈਂਟਰ ਨਾਲ ਟਕਰਾਅ ਗਈ, ਜਿਸ ਨਾਲ ਕਾਰ ’ਚ ਸਵਾਰ ਔਰਤ ਜ਼ਖ਼ਮੀ ਹੋ ਗਈ। ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਜ਼ਖਮੀ ਔਰਤ ਨੂੰ ਫਸਟਏਡ ਦੇਣ ਤੋਂ ਬਾਅਦ ਟੋਲ ਪਲਾਜ਼ਾ ਦੀ ਐਬੂਲੈਂਸ ਰਾਹੀਂ ਇਲਾਜ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸ਼ਰਮਸਾਰ ਹੋਇਆ ਪੰਜਾਬ, ਇਨ੍ਹਾਂ ਪਾਪੀਆਂ ਨੇ ਰੋਲੀ ਕੁੜੀਆਂ ਦੀ ਪੱਤ, ਖੁੱਲ੍ਹੇ ਰਾਜ਼ ਨੇ ਉਡਾ 'ਤੇ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ...
NEXT STORY