ਮਹਿਤਪੁਰ (ਚੋਪੜਾ)- ਮਹਿਤਪੁਰ ਮੇਨ ਬਾਜ਼ਾਰ ਵਿਖੇ ਪਵਨ ਸਿਲਕ ਸਟੋਰ ’ਚ ਭਿਆਨਕ ਅੱਗ ਲੱਗ ਗਈ। ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਪਵਨ ਸਿਲਕ ਸਟੋਰ ’ਚ ਸਾਰਟ ਸਰਕਟ ਹੋਣ ਨਾਲ ਭਿਆਨਕ ਅੱਗ ਲੱਗ ਗਈ ਸੀ। ਇਸ ਦੌਰਾਨ ਲੋਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦੁਕਾਨ ’ਚੋਂ ਕੱਪੜਾ ਬਾਹਰ ਕੱਢਿਆ। ਥਾਣਾ ਮੁਖੀ ਇੰਸਪੈਕਟਰ ਬਲਬੀਰ ਸਿੰਘ ਵੱਲੋਂ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ ਪਰ ਫਾਇਰ ਬ੍ਰਿਗੇਡ ਦੀ ਗੱਡੀ ਕਰੀਬ 50 ਮਿੰਟ ਬਾਅਦ ਮੌਕੇ ’ਤੇ ਪਹੁੰਚੀ ਅਤੇ ਦੁਕਾਨ ’ਚ ਲੱਗੀ ਅੱਗ ਨੂੰ ਬੁਝਾਉਣ ਵਿਚ ਮਦਦ ਕੀਤੀ। ਥਾਣਾ ਮੁਖੀ ਇੰਸਪੈਕਟਰ ਬਲਬੀਰ ਸਿੰਘ, ਕੌਂਸਲਰ ਮਹਿੰਦਰ ਪਾਲ ਸਿੰਘ ਟੁਰਨਾ ਤੇ ਸਮੂਹ ਬਾਜ਼ਾਰ ਵਾਸੀਆਂ ਨੇ ਅੱਗ ਨੂੰ ਬੁਝਾਉਣ ਲਈ ਪੂਰੀ ਮਿਹਨਤ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਨਸ਼ਾ ਤਸਕਰ ਵੱਲੋਂ ਵਕਫ਼ ਬੋਰਡ ਦੀ ਪ੍ਰਾਪਰਟੀ 'ਤੇ ਕੀਤੇ 'ਤੇ ਚਲਾਇਆ ਪੀਲਾ ਪੰਜਾ
NEXT STORY