ਜਲੰਧਰ (ਗੁਲਸ਼ਨ)-ਸਥਾਨਕ ਜਿੰਦਾ ਫਾਟਕ ਨੇੜੇ ਸ਼ਨੀਵਾਰ ਦੁਪਹਿਰ ਇਕ ਕੁੜੀ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਨਰਿੰਦਰਪਾਲ ਮੌਕੇ ’ਤੇ ਪਹੁੰਚੇ ਤੇ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਮ੍ਰਿਤਕ ਦੀ ਪਛਾਣ ਕੋਮਲ ਪੁੱਤਰੀ ਕਿਸ਼ਨ ਕੁਮਾਰ ਵਾਸੀ ਰਵਿਦਾਸ ਨਗਰ ਥਾਣਾ ਡਵੀਜ਼ਨ ਨੰ. 1 ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਸ ਖੇਡਾਂ ’ਚ ਕਰਵਾਈ ਬੱਲੇ-ਬੱਲੇ, ਜਿੱਤੇ ਸੋਨ ਤਮਗੇ
ਚਸ਼ਮਦੀਦਾਂ ਮੁਤਾਬਕ ਉਕਤ ਕੁੜੀ ਕਾਫ਼ੀ ਸਮੇਂ ਤੋਂ ਰੇਲਵੇ ਲਾਈਨਾਂ ’ਤੇ ਘੁੰਮ ਰਹੀ ਸੀ। ਟਰੇਨ ਆਉਂਦੇ ਹੀ ਉਸ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਏ. ਐੱਸ. ਆਈ. ਨਰਿੰਦਰਪਾਲ ਨੇ ਦੱਸਿਆ ਕਿ ਲੜਕੀ ਦੀ ਉਮਰ ਕਰੀਬ 16-17 ਸਾਲ ਹੈ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ। ਥਾਣਾ ਜੀ. ਆਰ. ਪੀ .ਦੀ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ। ਭਲਕੇ ਉਨ੍ਹਾਂ ਦੇ ਆਉਣ ’ਤੇ ਰਿਸ਼ਤੇਦਾਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
186 ਪੇਟੀਆਂ ਸਕਾਚ ਦੀਆਂ ਮਿਲਣ ਦੇ ਮਾਮਲੇ 'ਚ ਠੇਕੇਦਾਰ ਸੁਰਿੰਦਰ ਸੋਫ਼ੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
NEXT STORY