ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸ਼ਹੀਦ ਸਿੰਘਣੀਆਂ ਨੂੰ ਸਮਰਪਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਬਾਬਕ ਤੋਂ ਅਲੌਕਿਕ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖਾਲਸਾਈ ਸਾਨੋ-ਸ਼ੌਕਤ ਨਾਲ ਸਜਾਇਆ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਗ੍ਰਾਮ ਪੰਚਾਇਤ ਪ੍ਰਵਾਸੀ ਭਾਰਤੀਆਂ ਅਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

'ਨਗਰ ਕੀਰਤਨ ਵਿੱਚ ਸ਼ਾਮਲ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਬਦ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਪ ਕਰਦੇ ਹੋਏ ਮਹਾਨ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਵੱਲੋਂ ਗਤਕੇ ਅਤੇ ਜੰਗਜੂ ਕਰਤੱਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਗਈ।

ਨਗਰ ਕੀਰਤਨ ਪਿੰਡ ਬਾਬਕ ਤੋਂ ਆਰੰਭ ਹੋ ਕੇ ਪਿੰਡ ਘੋੜਾਬਾਹਾ, ਦਰੀਆ, ਕੰਧਾਲਾ ਜੱਟਾਂ, ਅੱਡਾ ਸਰਾਂ, ਰਾਮਪੁਰ, ਧੂਤ ਖ਼ੁਰਦ, ਨੈਣੋਵਾਲ ਵੈਦ ਅਤੇ ਪਿੰਡ ਝਜਾ ਤੋਂ ਹੁੰਦਾ ਹੋਇਆ ਵਾਪਸ ਪਿੰਡ ਬਾਬਕ ਪਹੁੰਚ ਕੇ ਸੰਪਨ ਹੋਇਆ। ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਪੜਾਵਾਂ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਮਹਾਨ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਧਰਮ ਦੀ ਖਾਤਰ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਮੌਕੇ ਬੇਗਮਪੁਰਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਖਾਲਸਾ ਨੇ ਨਗਰ ਕੀਰਤਨ ਵਿੱਚ ਸਹਿਯੋਗ ਕਰਨ ਵਾਲੀਆਂ ਸਾਰੀਆਂ ਹੀ ਸੰਗਤਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ



ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਚੱਲੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY