ਬੰਗਾ ( ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਨੇ 20 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਥਾਣਾ ਸਿਟੀ ਬੰਗਾ ਸਤਨਾਮ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ੇ ਦੇ ਸੁਦਾਗਰਾਂ ਨੂੰ ਨਕੇਲ ਪਾਉਣ ਤਹਿਤ ਚਲਾਈ ਮੁਹਿੰਮ ਅਧੀਨ ਏ. ਐੱਸ. ਆਈ. ਰਾਮ ਲਾਲ ਸਮੇਤ ਏ. ਐੱਸ. ਆਈ. ਪਰਮਜੀਤ ਸਿੰਘ ਅਤੇ ਹੋਰ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੋਰਾਨ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਥਾਣਾ ਸਿਟੀ ਬੰਗਾ ਤੋਂ ਨਵਾਂਸ਼ਹਿਰ ਹਾਈਵੇਅ 'ਤੇ ਸਥਿਤ ਆਰ-7 ਢਾਬਾ ਤੋਂ ਹੁੰਦੇ ਹੋਏ ਬੰਗਾ ਸ਼ਹਿਰ ਵਿੱਚ ਬਣੇ ਐਲੀਵੇਟਡ ਰੋਡ ਰਾਹੀ ਪਿੰਡ ਮਜਾਰੀ ਤੋਂ ਵਾਪਸ ਥਾਣਾ ਸਿਟੀ ਵੱਲ ਨੂੰ ਆ ਰਹੇ ਸਨ ਤਾਂ ਬੱਸ ਅੱਡਾ ਮਜਾਰੀ ਤੋਂ ਸ਼ੈੱਡ ਹੇਠਾਂ ਇਕ ਮੋਨਾ ਨੌਜਵਾਨ ਖੜ੍ਹਾ ਵਿਖਾਈ ਦਿੱਤਾ, ਜੋ ਪਾਰਟੀ ਦੀ ਗੱਡੀ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜੀ ਇਕ ਲਿਫ਼ਾਫ਼ਾ ਪਲਾਸਟਿਕ ਨੇੜੇ ਉੱਘੇ ਘਾਹ ਫੂਸ ਵੱਲ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਬੰਗਾ ਸ਼ਹਿਰ ਵੱਲ ਨੂੰ ਚੱਲ ਪਿਆ। ਜਿਸ ਨੂੰ ਏ. ਐੱਸ. ਆਈ. ਰਾਮ ਲਾਲ ਨੇ ਗੱਡੀ ਰੁਕਵਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਬਿਨਾਂ ਕਾਬੂ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਜਨਮ ਅਸ਼ਟਮੀ ਦੇ ਦਿਨ ਵਾਪਰਿਆ ਵੱਡਾ ਹਾਦਸਾ, ਮੇਲਾ ਵੇਖਣ ਜਾ ਰਹੇ ਵਿਅਕਤੀ ਦੀ ਦਰਦਨਾਕ ਮੌਤ
ਉਨਾਂ ਦੱਸਿਆ ਸ਼ੁਰੂਆਤੀ ਪੁੱਛਗਿੱਛ ਦੌਰਾਨ ਉਕਤ ਦੀ ਪਛਾਣ ਗੁਰਜੀਤ ਸਿੰਘ ਉਰਫ਼ ਟਿੰਡੀ ਪੁੱਤਰ ਹੰਸ ਰਾਜ ਨਿਵਾਸੀ ਲੱਖਪੁਰ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਉਸ ਦੁਆਰਾ ਘਾਹ ਫੂਸ ਵੱਲ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਰੰਗ ਹਲਕਾ ਸੰਤਰੀ ਬਰਾਮਦ ਹੋਈਆਂ। ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 69 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਾਕਿ ਵੱਲੋਂ ਭੇਜੇ ਜਾ ਰਹੇ ਡਰੋਨਾਂ ਦਾ ਮੁਕਾਬਲਾ ਕਰਨ ਲਈ ਵੱਡੀ ਤਿਆਰੀ 'ਚ BSF
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ ਕਮਿਸ਼ਨਰੇਟ ਪੁਲਸ ਨੇ ਹੁਣ ਗੈਰ-ਕਾਨੂੰਨੀ ਜੂਏ ਦੀਆਂ ਦੁਕਾਨਾਂ 'ਤੇ ਕੱਸਿਆ ਸ਼ਿਕੰਜਾ, ਦੋ ਗ੍ਰਿਫ਼ਤਾਰ
NEXT STORY