ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਬੇਬੇ ਨਾਨਕੀ ਚੌਂਕ ’ਚ ਇਕ ਟਰੱਕ ਅਤੇ ਟਰੈਕਟਰ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਹੈ। ਜਾਣਕਾਰੀ ਦਿੰਦੇ ਹੋਏ ਟਰੱਕ ਚਾਲਕ ਹਰਜਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਨਿਵਾਸੀ ਬੇਰਾ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਨਕੋਦਰ ਵੱਲ ਜਾ ਰਹੇ ਸਨ, ਜਦੋਂ ਮੇਰਾ ਟਰੱਕ ਗੁਰਦੁਆਰਾ ਹੱਟ ਸਾਹਿਬ ਨੇੜੇ ਪਹੁੰਚਿਆ ਤਾਂ ਉਸ ਦੀ ਬਰੇਕ ਫੇਲ ਹੋ ਗਈ, ਜਿਸ ਕਾਰਨ ਅੱਗੋਂ ਆ ਰਹੇ ਇਕ ਟਰੈਕਟਰ ਨਾਲ ਟੱਕਰ ਵੱਜ ਗਈ।
ਇਸ ਮੌਕੇ ਟਰੈਕਟਰ ਚਾਲਕ ਰਣਦੀਪ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਡੇਰਾ ਲੱਖਣ ਕਲਾ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਲੋਹੀਆਂ ਦੇ ਪਿੰਡ ਜੱਕੋਪੁਰ ਤੋਂ ਚਿਕੰਦਰ ਲੋਡ ਕਰਕੇ ਬੁੱਟਰ ਸ਼ੂਗਰ ਮਿਲ ਨੂੰ ਜਾ ਰਹੇ ਸਨ ਤਾਂ ਜਦੋਂ ਬੇਬੇ ਨਾਨਕੀ ਚੌਂਕ ਕੋਲ ਪਹੁੰਚੇ ਤਾਂ ਅੱਗੋਂ ਤੇਜ਼ ਰਫਤਾਰ ਆ ਰਹੇ ਟਰੱਕ ਨੇ ਦੂਜੀ ਸਾਈਡ ਆ ਕੇ ਸਾਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਜਲੰਧਰ 'ਚ ਪੈਸੇਂਜਰ ਟਰੇਨ ਸਾਹਮਣੇ ਟਰੈਕਟਰ ਆਉਣ ਕਾਰਨ ਪਈਆਂ ਭਾਜੜਾਂ, ਫ਼ਿਲਮੀ ਸਟਾਈਲ 'ਚ ਟਲਿਆ ਵੱਡਾ ਹਾਦਸਾ
ਉਨ੍ਹਾਂ ਕਿਹਾ ਕਿ ਮੈਂ ਬੜੀ ਮੁਸ਼ਕਲ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਟਰੱਕ ਚਾਲਕ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਨੁਕਸਾਨ ਹੋਏ ਟਰੈਕਟਰ ਦੀ ਭਰਪਾਈ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਜਦੋਂ ਇਸ ਘਟਨਾ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਲੱਗੀ ਤਾਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਹਨਾਂ ਨੂੰ ਰਸਤੇ ’ਚੋਂ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ਼ਰਮਨਾਕ! ਕੜਾਕੇ ਦੀ ਧੁੱਪ 'ਚ ਫੈਕਟਰੀ ਦੀ ਕੰਧ 'ਤੇ ਛੱਡ ਗਏ ਨਵਜੰਮੀ ਬੱਚੀ, ਹਾਲਤ ਵੇਖ ਹਰ ਕੋਈ ਹੋਇਆ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
35 ਦਿਨਾਂ ਬਾਅਦ ਸਿੱਧੇ ਰੂਟ ਤੋਂ ਚੱਲੀਆਂ ਟਰੇਨਾਂ ਦੀ ਲੇਟ-ਲਤੀਫ਼ੀ ਜਾਰੀ: ਸ਼ਾਨ-ਏ-ਪੰਜਾਬ ਸਣੇ ਇਹ ਟਰੇਨਾਂ ਪਹੁੰਚੀਆਂ ਲੇਟ
NEXT STORY