ਰੂਪਨਗਰ (ਗੁਰਮੀਤ)- ਰੂਪਨਗਰ ਵਿਖੇ ਹੌਲੀ ਫੈਮਿਲੀ ਸਕੂਲ ਦੇ ਸਾਹਮਣੇ ਚਾਰ ਵਾਹਨਾਂ ਦੀ ਟੱਕਰ ਹੋਣ ਕਰਕੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੱਡੀਆਂ ਦਾ ਨੁਕਸਾਨ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਨੰਗਲ ਤੋਂ ਰੋਪੜ ਆ ਰਹੀ ਸੀ ਜਦੋਂ ਇਹ ਬੱਸ ਹੋਲੀ ਫੈਮਿਲੀ ਸਕੂਲ ਨੇੜੇ ਪਹੁੰਚੀ ਤਾਂ ਟਰੱਕ ਨੂੰ ਓਵਰਟੇਕ ਕਰਦੇ ਹੋਏ ਆਪਣੇ ਸਾਈਡ ਤੋਂ ਦੂਜੀ ਸਾਈਡ ਚਲੀ ਗਈ ਅਤੇ ਬੱਸ ਦੇ ਅੱਗੇ ਕੁਝ ਆ ਜਾਣ ਕਾਰਨ ਉਸ ਨੇ ਬ੍ਰੇਕ ਮਾਰ ਦਿੱਤੀ, ਜਿਸ ਦੇ ਪਿੱਛੇ ਆਉਂਦੀ ਇਕ ਸਵਿੱਫਟ ਕਾਰ ਉਸ ਦੇ ਪਿੱਛੇ ਆ ਰਹੀ ਇਕ ਬਰੀਜਾ ਕਾਰ ਅਤੇ ਉਸ ਦੇ ਪਿੱਛੇ ਆ ਰਹੇ ਇਕ ਘੋੜੇ ਟਰਾਲੇ ਨੇ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ
ਕਾਰ ਦੇ ਚਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਬਾਬਾ ਗੁਰਦਿੱਤਾ ਜੀ ਦੇ ਮੱਥਾ ਟੇਕ ਕੇ ਵਾਪਸ ਰਾਹੋਂ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਬਰੀਜਾ ਕਾਰ ਦੇ ਚਾਲਕ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਨਾਲਾਗੜ੍ਹ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: ਘੱਟ ਸੌਣ ਵਾਲਿਆਂ ਨੂੰ ਸ਼ੂਗਰ ਦਾ ਵਧੇਰੇ ਖ਼ਤਰਾ, ਸਰਵੇਖਣ ਦੌਰਾਨ ਸਾਹਮਣੇ ਆਏ ਹੈਰਾਨੀਜਨਕ ਅੰਕੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ
NEXT STORY