ਜਲੰਧਰ (ਮਹੇਸ਼)–ਰਾਮਾ ਮੰਡੀ ਬਾਜ਼ਾਰ ਵਿਚ ਨਿਊ ਕ੍ਰਿਸ਼ਨਾ ਸਵੀਟਸ ਨੇੜੇ ਦੇਰ ਰਾਤ ਰਾਮਾ ਮੰਡੀ ਪੁਲ ਤੋਂ ਉਤਰਨ ਦੇ ਬਾਅਦ ਸੜਕ ਕਰਾਸ ਕਰ ਰਹੇ ਇਕ ਨੌਜਵਾਨ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਾ ਡਰਾਈਵਰ ਨੌਜਵਾਨ ਨੂੰ ਘੜੀਸਦਾ ਹੋਇਆ ਲੈ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਧੁੱਤ ਸੀ, ਜਿਸ ਕਾਰਨ ਉਸ ਨੇ ਆਪਣੇ ਅੱਗੇ ਪੈਦਲ ਜਾ ਰਹੇ ਨੌਜਵਾਨ ’ਤੇ ਕਾਰ ਚੜ੍ਹਾ ਦਿੱਤੀ। ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਮਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਏਕਤਾ ਨਗਰ, ਰਾਮਾ ਮੰਡੀ ਜਲੰਧਰ ਵਜੋਂ ਹੋਈ ਹੈ। ਉਸ ਨੂੰ ਨੇੜੇ ਹੀ ਸਥਿਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਅਧਿਕਾਰੀਆਂ ਦੀ ਫ਼ੌਜ ਨਾਲ ‘ਫੀਲਡ ’ਚ ਉਤਰੇ’ ਨਿਗਮ ਕਮਿਸ਼ਨਰ, ਦਿੱਤੀਆਂ ਸਖ਼ਤ ਹਦਾਇਤਾਂ
ਦਕੋਹਾ ਪੁਲਸ ਚੌਕੀ ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਰ ਡਰਾਈਵਰ ਰਾਜਿੰਦਰ ਕੁਮਾਰ ਪੁੱਤਰ ਸ਼ੀਸ਼ਪਾਲ ਨਿਵਾਸੀ ਜੰਡੂਸਿੰਘਾ, ਥਾਣਾ ਆਦਮਪੁਰ, ਜ਼ਿਲਾ ਜਲੰਧਰ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 279, 337 ਅਤੇ 338 ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਮੁਲਜ਼ਮ ਦੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਕਾਰ ਵੀ ਦਕੋਹਾ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਹਾਦਸੇ ਸਬੰਧੀ ਪੁਲਸ ਵੱਲੋਂ ਕਾਰ ਦੇ ਡਰਾਈਵਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਧੜ ਨਾਲੋਂ ਵੱਖ ਹੋਇਆ MBBS ਵਿਦਿਆਰਥੀ ਦਾ ਸਿਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰੂਪਨਗਰ: ਕਮਿਸ਼ਨਰ ਦਫ਼ਤਰ ’ਚ ਡਿਊਟੀ ’ਤੇ ਤਾਇਨਾਤ ਸੁਪਰਡੈਂਟ ’ਤੇ 2 ਲੋਕਾਂ ਨੇ ਕੀਤਾ ਹਮਲਾ
NEXT STORY