ਜਲੰਧਰ (ਸੋਨੂੰ)- ਅੱਤ ਦੀ ਗਰਮੀ ਕਾਰਨ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਅੱਜ ਇਕ ਚੱਲਦੀ ਕਾਰ 'ਚ ਉਸ ਸਮੇਂ ਅਚਾਨਕ ਅੱਗ ਲੱਗ ਗਈ ਜਦੋਂ ਕਾਰ 'ਚ ਸਵਾਰ ਤਿੰਨ ਵਿਅਕਤੀ ਸਵਾਰ ਸਨ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਕਾਰ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਚੰਗੀ ਗੱਲ ਇਹ ਰਹੀ ਕਿ ਧੂੰਆਂ ਵੇਖਦੇ ਹੀ ਉਹ ਕਾਰ 'ਚੋਂ ਬਾਹਰ ਆ ਗਿਆ, ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ-ਸ੍ਰੀ ਅਨੰਦਪੁਰ ਸਾਹਿਬ 'ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਵਿਰੋਧੀਆਂ 'ਤੇ ਕੀਤੇ ਸ਼ਬਦੀ ਹਮਲੇ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਅਰਬਨ ਅਸਟੇਟ ਵਿੱਚ ਵਾਪਰੀ ਜਿੱਥੇ ਇਕ ਟੈਕਸੀ ਵਿੱਚ ਸਵਾਰ ਤਿੰਨ ਵਿਅਕਤੀ ਸਵਾਰ ਸਨ ਜਦੋਂ ਅਚਾਨਕ ਅੱਗ ਲੱਗ ਗਈ। ਫਿਲਹਾਲ ਗਰਮੀ ਨੂੰ ਅੱਗ ਲੱਗਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਆਸ-ਪਾਸ ਦੇ ਲੋਕਾਂ ਨੇ ਮੁਸਤੈਦੀ ਵਿਖਾਈ ਪਰ ਉਦੋਂ ਤੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।
ਇਹ ਵੀ ਪੜ੍ਹੋ-ਫਿਰੋਜ਼ਪੁਰ ਦੀ ਸੀਟ 'ਤੇ ਅਕਾਲੀ ਦਲ ਦਾ ਰਿਹੈ ਦਬਦਬਾ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਨੰਦਪੁਰ ਸਾਹਿਬ 'ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਵਿਰੋਧੀਆਂ 'ਤੇ ਕੀਤੇ ਸ਼ਬਦੀ ਹਮਲੇ
NEXT STORY