ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਦੁੱਗਲ ਦਵਾਖਰੀ ਵਿਚ ਬੀਤੀ ਰਾਤ ਹੋਈ ਅਗਜ਼ਨੀ ਦੀ ਘਟਨਾ ਕਾਰਨ ਗੁੱਜਰ ਪਰਿਵਾਰ ਵੱਲੋਂ ਪਸ਼ੂਆਂ ਲਈ ਸਟੋਰ ਕਰਕੇ ਰੱਖੀ ਪਰਾਲੀ ਦੇ ਢੇਰ ਨੂੰ ਅਚਾਨਕ ਅੱਗ ਲੱਗ ਗਈ। ਰਾਤ 8 ਵਜੇ ਦੇ ਕਰੀਬ ਲੱਗੀ ਇਸ ਅੱਗ ਨੇ ਵੇਖਦੇ ਹੀ ਵੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ।
ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਿਓ-ਪੁੱਤ ਦੀ ਇਕੱਠਿਆਂ ਗਈ ਜਾਨ
ਗੁੱਜਰ ਪਰਿਵਾਰ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅੱਗ ਅੱਗੇ ਬੇਬੱਸ ਰਹੇ। ਫਾਇਰ ਬ੍ਰਿਗੇਡ ਦੀ ਟੀਮ ਨੇ ਜਦੋਂ ਤੱਕ ਆ ਕੇ ਅੱਗ 'ਤੇ ਕਾਬੂ ਪਾਇਆ ਉਸ ਸਮੇਂ ਤੱਕ ਅੱਗ ਤਬਾਹੀ ਮਚਾ ਚੁੱਕੀ ਸੀ। ਅੱਗ ਕਿਹੜੇ ਹਾਲਾਤ ਵਿਚ ਲੱਗੀ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਘਟਨਾ ਦਾ ਸ਼ਿਕਾਰ ਹੋਏ ਸ਼ੇਰ ਮੁਹਮੰਦ ਪੁੱਤਰ ਗਾਬੀ ਨੇ ਦੱਸਿਆ ਕਿ ਉਸ ਦਾ ਲਗਭਗ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਮੌਜੂਦ ਨੰਬਰਦਾਰ ਸਤਪਾਲ ਸਿੰਘ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਸਰਕਾਰ ਤੋਂ ਗੁੱਜਰ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਿਓ-ਪੁੱਤ ਦੀ ਇਕੱਠਿਆਂ ਗਈ ਜਾਨ
NEXT STORY