ਜਲੰਧਰ (ਜ.ਬ.)- ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਸੂਰਾਂ ਕਾਲੋਨੀ ਵਿਖੇ ਗੁੱਜਰਾਂ ਦੇ ਡੇਰੇ ’ਚ ਪਈ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਦੀ ਸੂਚਨਾ ਡੇਰੇ ਦੇ ਮਾਲਕ ਰਾਣਾ ਪੁੱਤਰ ਸਾਦਿਕ ਅਲੀ ਵਾਸੀ ਸੂਰਾਂ ਨੂੰ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਜਿੰਦਰ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਕੇ ਅੱਗ ’ਤੇ ਕਾਬੂ ਪਾਇਆ ਗਿਆ। ਰਾਹਤ ਭਰੀ ਗੱਲ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਨਡਾਲਾ: ਦੀਵਾਲੀ ਦੇ ਤਿਉਹਾਰ ਮੌਕੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਅੱਗ ਬਹੁਤ ਭਿਆਨਕ ਰੂਪ ’ਚ ਲੱਗੀ ਹੋਈ ਸੀ, ਜਿਸ ’ਤੇ ਬਹੁਤ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ। ਪੀੜਤ ਰਾਣਾ ਨੇ ਦੱਸਿਆ ਕਿ ਉਹ ਪਸ਼ੂ ਚਾਰਨ ਲਈ ਗਏ ਹੋਏ ਸਨ। ਕਿਸੇ ਰਾਹਗੀਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਡੇਰੇ ’ਚ ਪਈ ਪਰਾਲੀ ਨੂੰ ਅੱਗ ਲੱਗੀ ਹੋਈ ਹੈ, ਜਿਸ ਤੋਂ ਬਾਅਦ ਉਸ ਨੇ ਮੌਕੇ ’ਤੇ ਆ ਕੇ ਪੁਲਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਸੀ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : CM ਮਾਨ ਨੇ ਪੰਜਾਬ 'ਚ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਖ਼ਾਸ ਹਦਾਇਤਾਂ
NEXT STORY