ਜਲੰਧਰ (ਬਿਊਰੋ)- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਵਾਪਸ ਲੈਣ ਵਾਲੇ ਦਿਨ ਇਕ ਆਜ਼ਾਦ ਉਮੀਦਵਾਰ ਅਮਿਤ ਕੁਮਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ। ਇਸ ਤਰ੍ਹਾਂ ਜ਼ਿਮਨੀ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 15 ਉਮੀਦਵਾਰ ਜਿਨ੍ਹਾਂ ਵਿੱਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ
ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਦੌਰਾਨ 10 ਜੁਲਾਈ 2024 ਨੂੰ ਵੋਟਾਂ ਪੈਣਗੀਆਂ ਅਤੇ ਕੁੱਲ 1,71,482 ਵੋਟਰਾਂ ਵੱਲੋਂ 181 ਪੋਲਿੰਗ ਬੂਥਾਂ ’ਤੇ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਜ਼ਿਮਨੀ ਚੋਣ ਲਈ ਐਲਾਨੀ ਉਮੀਦਵਾਰ ਤੋਂ ਅਕਾਲੀ ਦਲ ਨੇ ਕੀਤਾ ਕਿਨਾਰਾ
NEXT STORY