ਜਾਜਾ (ਸ਼ਰਮਾ)-ਟਾਂਡਾ ਅਤੇ ਇਸ ਦੀਆਂ ਬਾਕੀ ਸਹਾਇਕ ਅਨਾਜ ਮੰਡੀਆਂ ’ਚ ਹੁਣ ਤੱਕ 4,67,860 ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 3,84,775 ਕੁਇੰਟਲ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਕੁੱਲ੍ਹ ਖ਼ਰੀਦ ਦਾ ਕਰੀਬ 82.2 ਫ਼ੀਸਦੀ ਬਣਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਟਾਂਡਾ ਦੇ ਸਕੱਤਰ ਹਰਪ੍ਰੀਤ ਸਿੰਘ ਜੌਹਲ ਅਤੇ ਮੰਡੀ ਸੁਪਰਵਾਈਜ਼ਰ ਨਵਰੀਤ ਸਿੰਘ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 22 ਅਕਤੂਬਰ ਤੱਕ ਕਿਸਾਨਾਂ ਵੱਲੋਂ ਵੇਚੀ ਫ਼ਸਲ ਦਾ ਮੁੱਲ ਉਨ੍ਹਾਂ ਦੇ ਅਕਾਊਂਟ ਵਿਚ ਸਰਕਾਰ ਵੱਲੋਂ ਭੇਜਿਆ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ: ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ: ਮਹਾਨਗਰ ’ਚ ਪੁਲਸ ਦੀ ਵਰਦੀ ਪਹਿਨ ਕੇ ਘੁੰਮ ਰਹੇ ਲੋਕ, ਤੁਹਾਡੇ ਨਾਲ ਹੋ ਸਕਦੈ ਵੱਡਾ ਕਾਂਡ
NEXT STORY