ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਿਵੰਦਰ)- ਅੱਜ ਦੁਪਹਿਰ ਪੁਲਸ ਚੌਂਕੀ ਬਸਤੀ ਬੋਹੜਾਂ ਨੇੜੇ ਪਰਾਲੀ ਨਾਲ ਟਰਾਲੀ ਅਚਾਨਕ ਅੱਗ ਗਈ। ਘਟਨਾ ਦੁਪਹਿਰ 1 ਵਜੇ ਦੀ ਹੈ ਜਦੋਂ ਪਰਾਲੀ ਲੈ ਕੇ ਜਾ ਰਹੇ ਟਰੈਕਟਰ-ਟਰਾਲੀ ਚਾਲਕ ਰਜਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪੰਡੋਰੀ ਮਾਈਆਂ (ਗੁਰਦਾਸਪੁਰ) ਟਰਾਲੀ ਨੂੰ ਬੈਕ ਕਰ ਰਿਹਾ ਸੀ ਤਾਂ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਛੂਹਣ ਕਾਰਨ ਹੋਈ ਸਪਰਕਿੰਗ ਦੇ ਚਲਦਿਆਂ ਪਰਾਲੀ ਵਿਚ ਅੱਗ ਲੱਗ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
ਵੇਖਦੇ ਹੀ ਵੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ। ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ ਉਸ ਸਮੇਂ ਤੱਕ ਪਰਾਲੀ ਨਸ਼ਟ ਹੋ ਗਈ ਸੀ ਅਤੇ ਟਾਇਰਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਦੌਰਾਨ ਵਕਤ ਸਿਰ ਟਰੈਕਟਰ ਨੂੰ ਟਰਾਲੀ ਨਾਲੋਂ ਅਲੱਗ ਕਰ ਲਿਆ ਗਿਆ।
ਇਹ ਵੀ ਪੜ੍ਹੋ- ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਣਜੇ ਨੇ ਮਾਮੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਮਹਿਲਾ 'ਤੇ ਨਾਜਾਇਜ਼ ਸੰਬੰਧਾਂ ਦਾ ਦੋਸ਼
NEXT STORY