ਸੁਲਤਾਨਪੁਰ ਲੋਧੀ (ਧੀਰ, ਸੋਢੀ)- ਗੁਰਦੁਆਰਾ ਬੇਬੇ ਨਾਨਕੀ ਜੀ ਦੇ ਬਾਹਰ ਰਸਤੇ ’ਚ ਜਾ ਰਹੀ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਇਕ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ’ਚ ਅੱਗ ਨੇ ਵਿਕਰਾਲ ਰੂਪ ਧਾਰ ਲਿਆ ਅਤੇ ਆਸਮਾਨ ਵੱਲ ਉੱਠਦੀਆਂ ਲਪਟਾਂ ਦੂਰੋਂ ਹੀ ਵਿਖਾਈ ਦੇਣ ਲੱਗੀਆਂ। ਸੜਕ ’ਤੇ ਅਫ਼ਰਾ-ਤਫ਼ਰੀ ਮਚ ਗਈ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕਈ ਵਾਹਨ ਰਸਤੇ ’ਚ ਹੀ ਰੁਕ ਗਏ।
ਟਰਾਲੀ ਚਾਲਕ ਨੇ ਦੱਸਿਆ ਕਿ ਅੱਗ ਅਚਾਨਕ ਲੱਗੀ ਅਤੇ ਇਸ ਦਾ ਕੋਈ ਸਪੱਸ਼ਟ ਕਾਰਨ ਤੁਰੰਤ ਸਾਹਮਣੇ ਨਹੀਂ ਆ ਸਕਿਆ। ਉਸ ਦਾ ਕਹਿਣਾ ਹੈ ਕਿ ਸ਼ਾਇਦ ਟਰਾਲੀ ਦੇ ਟਾਇਰਾਂ ਕੋਲੋਂ ਅੱਗ ਲੱਗੀ ਹੋਵੇ, ਜੋ ਪਰਾਲੀ ਤੱਕ ਫੈਲ ਗਈ। ਉਸ ਨੂੰ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਉਸ ਨੇ ਟਰਾਲੀ ਨੂੰ ਰੋਕ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ: ਜਲੰਧਰ ਦੇ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ DC ਹਿਮਾਂਸ਼ੂ ਦਾ ਵੱਡਾ ਬਿਆਨ, ਸਕੂਲਾਂ 'ਚ ਕਰ 'ਤੀ ਛੁੱਟੀ

ਦੂਜੇ ਪਾਸੇ ਮੌਕੇ ’ਤੇ ਮੌਜੂਦ ਆਮ ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਅੱਗ ਨੇ ਤੇਜ਼ੀ ਫੜੀ, ਤੁਰੰਤ ਅਫ਼ਰਾ-ਤਫ਼ਰੀ ਮਚ ਗਈ। ਗੁਰਦੁਆਰਾ ਬੇਬੇ ਨਾਨਕੀ ਜੀ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਵੀ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਇਨੀ ਭਿਆਨਕ ਸੀ ਕਿ ਕਾਬੂ ਵਿੱਚ ਨਹੀਂ ਆ ਸਕੀ। ਇਸ ਤੋਂ ਬਾਅਦ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ: Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ
ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਨੂੰ ਘਟਨਾ ਸਥਲ ’ਤੇ ਭੇਜਿਆ ਗਿਆ। ਫਾਇਰ ਬ੍ਰਿਗੇਡ ਵੱਲੋਂ ਲਗਾਤਾਰ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ, ਪਰ ਪਰਾਲੀ ਜ਼ਿਆਦਾ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਲੋਹੀਆਂ ਚੁੰਗੀ ਵੱਲ ਜਾਣ ਵਾਲਾ ਮੁੱਖ ਰਸਤਾ ਫਿਲਹਾਲ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਟ੍ਰੈਫਿਕ ਨੂੰ ਸੰਭਾਲਣ ਅਤੇ ਰਸਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਅੱਜ ਚੋਣਾਂ ਦਾ ਦਿਨ ਹੋਣ ਕਾਰਨ ਇਸ ਰਸਤੇ ਦੇ ਬੰਦ ਹੋਣ ਨਾਲ ਆਮ ਲੋਕਾਂ ਦੇ ਨਾਲ-ਨਾਲ ਵੋਟਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਵੱਡੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕਾਲਜ ਕਰਵਾਇਆ ਖਾਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ DC ਹਿਮਾਂਸ਼ੂ ਦਾ ਵੱਡਾ ਬਿਆਨ, ਸਕੂਲਾਂ 'ਚ ਕਰ 'ਤੀ ਛੁੱਟੀ
NEXT STORY