ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ ਇਕ ਔਰਤ ਨੂੰ 26 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਨੇ ਪਿੰਡ ਲੰਗੜੋਆ ਵੱਲ ਸੀ. ਆਈ. ਏ. ਸਟਾਫ਼ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਪਿੰਡ ਸੋਨਾ ਕੱਟ ਦੇ ਕੋਲ ਇਕ ਔਰਤ ਮਿਲੀ, ਜੋ ਦੂਜੇ ਪਾਸੇ ਤੋਂ ਆ ਰਹੀ ਪੁਲਸ ਗੱਡੀ ਨੂੰ ਵੇਖ ਕੇ ਘਬਰਾ ਗਈ। ਉਸ ਨੇ ਆਪਣੇ ਹੱਥ ਵਿਚ ਫੜਿਆ ਭਾਰੀ ਲਿਫ਼ਾਫ਼ਾ ਨੇੜੇ ਦੀ ਮੋਟਰ ਕਾਰ ਦੀਆਂ ਪੌੜ੍ਹੀਆਂ ਵੱਲ ਸੁੱਟ ਦਿੱਤਾ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ
ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮਹਿਲਾ ਪੁਲਸ ਮੁਲਾਜ਼ਮ ਦੀ ਮਦਦ ਨਾਲ ਉਕਤ ਔਰਤ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 26 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਔਰਤ ਦੀ ਪਛਾਣ ਪਿੰਡ ਰਾਣੋ ਵਾਸੀ ਲੱਖਪੁਰ ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੀ ਔਰਤ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
2 ਦਰਜਨ ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਤੇ ਸਟਾਰਟਰ ਚੋਰੀ, ਮੁਰਗੇ-ਮੁਰਗੀਆਂ ’ਤੇ ਵੀ ਕੀਤਾ ਹੱਥ ਸਾਫ਼
NEXT STORY