ਸੁਲਤਾਨਪੁਰ ਲੋਧੀ (ਧੰਜੂ)- ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਜੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਐੱਸ. ਪੀ. ਡੀ. ਰਮਿੰਦਰ ਸਿੰਘ ਦੇ ਯਤਨ ਸਦਕਾ ਥਾਣਾ ਸੁਲਤਾਨਪੁਰ ਲੋਧੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦਰਅਸਲ ਡੀ. ਐੱਸ. ਪੀ. ਬਬਨਦੀਪ ਸਿੰਘ ਸੁਲਤਾਨਪੁਰ ਲੋਧੀ ਦੀ ਰਹਿਨੁਮਾਈ ਹੇਠ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਦੀ ਅਗਵਾਈ ਵਿਚ ਏ. ਐੱਸ. ਆਈ. ਹਰੀਸ਼ ਕੁਮਾਰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਲੋਹੀਆਂ ਚੁੰਗੀ ਨੇੜੇ ਪੁੱਜੀ ਤਾਂ ਬਣੇ ਬੱਸ ਅੱਡੇ ਵਿਚ ਇਕ ਔਰਤ ਖੜੀ ਵਿਖਾਈ ਦਿੱਤੀ। ਜਿਸ ਦੇ ਕੋਲ ਪਲਾਸਟਿਕ ਦੀ ਕੈਨੀ ਪਈ ਹੋਈ ਸੀ। ਜਿਸ ਨੂੰ ਏ. ਐੱਸ. ਹਰੀਸ਼ ਕੁਮਾਰ ਨੇ ਮਹਿਲਾ ਕਾਂਸਟੇਬਲ ਦੀ ਮੱਦਦ ਨਾਲ ਉਸ ਦਾ ਨਾਮ ਪੁੱਛਿਆ।
ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ
ਜਿਸ ਨੇ ਆਪਣਾ ਨਾਮ ਸ਼ੰਮੀ ਪਤਨੀ ਨਿਸ਼ਾਨ ਸਿੰਘ ਵਾਸੀ ਗਿੱਲਾਂ ਰੋਡ ਰੂਰਲ ਬਸਤੀ ਸੁਲਤਾਨਪੁਰ ਲੋਧੀ ਦੱਸਿਆ। ਨੇੜੇ ਪਈ ਪਲਾਸਟਿਕ ਦੀ ਕੈਨੀ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਇਸ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੀ। ਜਿਸ ਤੇ ਪੁਲਸ ਨੇ ਕੈਨੀ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 15, 600 ਮਿਲੀ ਲਿਟਰ (22 ਬੋਤਲਾਂ) ਨਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਦੋਸ਼ਣ ਸ਼ੰਮੀ ਨੂੰ ਗ੍ਰਿਫ਼ਤਾਰ ਕਰਕੇ 61, 1, 14 ਐਕਸਾਈਜ਼ ਐਕਟ ਤਹਿਤ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 'ਪੰਜਾਬ ਕੇਸਰੀ' ਸਮੂਹ ਵੱਲੋਂ 118ਵਾਂ ਸ਼ਹੀਦ ਪਰਿਵਾਰ ਫੰਡ ਦਾ ਸਮਾਗਮ ਆਯੋਜਿਤ, CM ਮਾਨ ਨੇ ਕੀਤੀ ਸ਼ਿਰਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜੇਲ੍ਹ ’ਚ ਤਲਾਸ਼ੀ ਦੌਰਾਨ ਮੋਬਾਇਲ ਫੋਨ ਮਿਲਣ ’ਤੇ 4 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ
NEXT STORY