ਮੁਕੰਦਪੁਰ (ਸੁਖਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਜਗਤਪੁਰ ਦੀ ਵਸਨੀਕ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ (60) ਸਾਲ ਪਤਨੀ ਬਖ਼ਤਾਵਰ ਸਿੰਘ ਵਾਸੀ ਜਗਤਪੁਰ ਮੱਲਪੁਰ ਅੜਕਾ ਨੇੜੇ ਇਕ ਪ੍ਰਾਈਵੇਟ ਸਿੱਧੂ ਟਰਾਂਸਪੋਰਟ ਦੀ ਬੱਸ ਦੀ ਲਪੇਟ ਵਿਚ ਆ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੀਤ ਲਹਿਰ ਦਾ 'ਅਲਰਟ', ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਪਿੰਡ ਜਗਤਪੁਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਈ ਸੀ ਅਤੇ ਜਦੋਂ ਉਹ ਵਾਪਸ ਘਰ ਲਈ ਰਵਾਨਾ ਹੋਣ ਲੱਗੀ ਤਾਂ ਉਹ ਬੱਸ ਦੀ ਲਪੇਟ ਆ ਗਈ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬੱਸ ਦਾ ਡਰਾਈਵਰ ਅਤੇ ਕੰਡੇਕਟਰ ਮੌਕੇ 'ਤੇ ਫਰਾਰ ਦੱਸਿਆ ਜਾ ਰਿਹਾ ਹੈ। ਸਰਬਜੀਤ ਕੌਰ ਦੀ ਬੱਸ ਹਾਦਸੇ ਵਿਚ ਮੌਤ ਹੋ ਜਾਣ ਕਾਰਨ ਪਿੰਡ ਜਗਤਪੁਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਚਲਾਉਂਦੇ ਹੋ ਗੀਜ਼ਰ ਤਾਂ ਵਰਤੋਂ ਸਾਵਧਾਨੀ, ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੀਤ ਲਹਿਰ ਦਾ 'ਅਲਰਟ', ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
NEXT STORY