ਹੁਸ਼ਿਆਰਪੁਰ (ਰਾਕੇਸ਼)- ਧੋਬੀਘਾਟ ਨੇੜੇ ਚੋਅ ’ਤੇ ਬਣੇ ਕਾਜਵੇ ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਰਾਹਗੀਰਾਂ ਨੇ ਕੋਲ ਹੀ ਇਕ ਦਰੱਖ਼ਤ ’ਤੇ ਇਕ ਨੌਜਵਾਨ ਦੀ ਲਾਸ਼ ਨੂੰ ਲਟਕਦੇ ਵੇਖਿਆ। ਕਿਸੇ ਨੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਤਾਂ ਮੌਕੇ ’ਤੇ ਪੁਲਸ ਅਧਿਕਾਰੀ ਪੁੱਜੇ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪੁੱਜੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਬੇਟਾ ਰਿੱਕੀ ਪਿੰਡ ਨਾਰਾ ਦਾ ਰਹਿਣ ਵਾਲਾ ਹੈ ਅਤੇ ਬਜਵਾੜਾ ਦੇ ਨੇੜੇ ਆਪਣੀ ਬਾਈਕ ਰਿਪੇਅਰ ਦੀ ਵਰਕਸ਼ਾਪ ਚਲਾਉਂਦਾ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਉਹ ਅਕਸਰ ਆਪਣੀ ਪਤਨੀ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਪਤਨੀ ਉਸ ਨੂੰ ਘਰੋਂ ਵੀ ਕਿਰਾਏ ਦੇ ਮਕਾਨ ’ਤੇ ਲੈ ਗਈ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਤਨੀ ਦੇ ਤੰਗ ਕਰਨ ’ਤੇ ਹੀ ਉਸ ਦੇ ਬੇਟੇ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸ ਨੂੰ ਨਿਆਂ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਪੁਲਸ ਵੱਲੋਂ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY