ਲਾਂਬੜਾ (ਵਰਿੰਦਰ)- ਜਲੰਧਰ-ਨਕੋਦਰ ਮੁੱਖ ਸੜਕ ਮਾਰਗ ਉੱਤੇ ਇਥੋਂ ਦੇ ਪਿੰਡ ਸਿੰਘਾਂ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ ਉੱਤੇ ਜਾ ਰਹੇ ਸਨ, ਜਿਨਾ ਦੀ ਪਿੱਛੋਂ ਦੀ ਟੱਕਰ ਕਾਰ ਦੇ ਨਾਲ ਹੋਈ।
ਇਸ ਹਾਦਸੇ ਵਿਚ ਵਿਕਾਸ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਇਥੋਂ ਦੇ ਪਿੰਡ ਸਿੰਘਾਂ ਦਾ ਹੀ ਵਸਨੀਕ ਦੱਸਿਆ ਜਾ ਰਿਹਾ ਹੈ। ਦੂਜਾ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮੌਕੇ ਤੋਂ ਕਾਰ ਸਵਾਰ ਫਰਾਰ ਹੋ ਗਏ ਹਨ। ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
NEXT STORY