ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਸੁਖਬੀਰ ਸਿੰਘ ਬਾਦਲ ਅੱਜ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਤੰਜ ਕੱਸਣੇ ਸ਼ੁਰੂ ਹੋ ਗਏ ਹਨ। ਸੁਖਬੀਰ ਦੀ ਪ੍ਰਧਾਨਗੀ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਕੰਗ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਥਕ ਸੋਚ ਰੱਖਣ ਵਾਲੇ ਲੋਕਾਂ ਨਾਲ ਇਕ ਵਾਰ ਫਿਰ ਧੋਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹੀਨਿਆਂ ਤੱਕ ਚਲਿਆ ਡਰਾਮਾ ਹੁਣ ਖ਼ਤਮ ਹੋਇਆ ਹੈ। ਹੁਣ ਇਕ ਵਾਰ ਫਿਰ ਤੋਂ ਬਾਦਲ ਪਰਿਵਾਰ ਅਕਾਲੀ ਦਲ 'ਤੇ ਹਾਵੀ ਹੋਵੇਗਾ। ਜਥੇਦਾਰਾਂ ਦਾ ਜਿਸ ਤਰ੍ਹਾਂ ਨਾਲ ਅਪਮਾਨ ਕੀਤਾ ਹੈ, ਪੰਥ ਨੇ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਾ।
ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ! ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ
ਇਥੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਨਵੇਂ ਹੁਕਮ ਜਾਰੀ! ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ
NEXT STORY