ਗੜ੍ਹਦੀਵਾਲਾ (ਮੁਨਿੰਦਰ)- 2 ਨਕਾਬਪੋਸ਼ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਇਕ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਸ ਕੋਲੋਂ 2500 ਰੁਪਏ ਦੀ ਨਕਦੀ ਅਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਇਸ ਵਾਰਦਾਤ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਮਨਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਝੰਬੋਵਾਲ ਥਾਣਾ ਗੜ੍ਹਦੀਵਾਲਾ ਨੇ ਦੱਸਿਆ ਕਿ ਬੀਤੀ ਰਾਤ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਦੋਂ ਪਿੰਡ ਮੂਨਕਾਂ ਤੋਂ ਟਾਂਡਾ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਸਰਾਈ ਪੁੱਜਾ ਤਾਂ ਉਸ ਦੀ ਪਿਛਲੀ ਸਾਈਡ ਤੋਂ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਸਿਰ ਅਤੇ ਮੂੰਹ ਕੱਪੜੇ ਨਾਲ ਲਪੇਟੇ ਹੋਏ ਸਨ।
ਜਿਨ੍ਹਾਂ ਨੇ ਆਪਣਾ ਮੋਟਰਸਾਈਕਲ ਮੇਰੇ ਮੋਟਰਸਾਈਕਲ ਦੇ ਬਰਾਬਰ ਲਿਆ ਕੇ ਪਿੱਛੇ ਬੈਠੇ ਇਕ ਵਿਆਕਤੀ ਨੇ ਆਪਣੇ ਹੱਥ ਵਿੱਚ ਫੜਿਆ ਦਾਤਰ ਵਿਖਾ ਕੇ ਉਸ ਦਾ ਮੋਟਰਸਾਈਕਲ ਖੜਾ ਕਰਵਾ ਲਿਆ। ਮੈਂ ਡਰ ਦੇ ਮਾਰਿਆ ਆਪਣਾ ਮੋਟਰਸਾਈਕਲ ਸੜਕ 'ਤੇ ਸੁੱਟ ਕੇ ਨਾਲ ਲਗਦੇ ਕਮਾਦ ਵਿੱਚ ਵੜ ਗਿਆ ਅਤੇ ਮੋਟਰਸਾਈਕਲ ਦੇ ਪਿਛੇ ਬੈਠਾ ਇਕ ਵਿਅਕਤੀ ਵੀ ਕਮਾਦ ਵਿੱਚ ਆ ਗਿਆ ਅਤੇ ਉਸ ਨੇ ਦਾਤਰ ਦਾ ਡਰ ਦੇ ਕੇ ਮੇਰੇ ਕੋਲੋਂ ਪਰਸ ਜਿਸ ਵਿੱਚ 2500 ਰੁਪਏ ਦੀ ਨਕਦੀ ਸਮੇਤ ਆਧਾਰ ਕਾਰਡ ਅਤੇ ਏ. ਟੀ. ਐੱਮ. ਕਾਰਡ ਸੀ ਖੋਹ ਲਿਆ ਅਤੇ ਮੇਰਾ ਮੋਟਰਸਾਈਕਲ ਵੀ ਲੈ ਗਏ। ਪੁਲਸ ਨੇ ਇਸ ਵਾਰਦਾਤ ਸਬੰਧੀ ਮਾਮਲਾ ਦਰਜ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਇਸ ਵਾਰਦਾਤ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਇਕ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਇਕ ਦਿਨ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ
NEXT STORY