ਫਿਲੌਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਜਲੰਧਰ ਦੇ ਫਿਲੌਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਸਵੇਰੇ ਗਾਜਰਾਂ ਨਾਲ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਰੇਲਵੇ ਲਾਈਨ ਦੀ ਕੰਧ ਨਾਲ ਟਕਰਾ ਕੇ ਪਲਟ ਗਿਆ।
ਕਿਵੇਂ ਹੋਇਆ ਹਾਦਸਾ?
ਜਾਣਕਾਰੀ ਅਨੁਸਾਰ ਇਹ ਟਰੱਕ ਸੁਲਤਾਨਪੁਰ ਤੋਂ ਗਾਜਰਾਂ ਲੱਦ ਕੇ ਦਿੱਲੀ ਵੱਲ ਜਾ ਰਿਹਾ ਸੀ। ਰਸਤੇ ਵਿੱਚ ਧੁੰਦ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਨੂੰ ਸੜਕ ਦਾ ਰਸਤਾ ਸਾਫ਼ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਟਰੱਕ ਸੰਤੁਲਨ ਗੁਆ ਬੈਠਾ ਅਤੇ ਸਿੱਧਾ ਰੇਲਵੇ ਲਾਈਨ ਦੀ ਕੰਧ ਵਿੱਚ ਜਾ ਵੱਜਿਆ।
ਵਾਲ-ਵਾਲ ਬਚੀ ਜਾਨ
ਇਹ ਹਾਦਸਾ ਰੇਲਵੇ ਗੇਟਮੈਨ ਦੇ ਕੈਬਿਨ ਤੋਂ ਮਹਿਜ਼ ਕੁਝ ਦੂਰੀ 'ਤੇ ਵਾਪਰਿਆ ਸੀ। ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਦੌਰਾਨ ਗੇਟਮੈਨ ਪੂਰੀ ਤਰ੍ਹਾਂ ਸੁਰੱਖਿਅਤ ਰਿਹਾ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਟਰੱਕ ਵਿੱਚ ਦੋ ਲੋਕ ਸਵਾਰ ਸਨ, ਜੋ ਕਿ ਸੁਰੱਖਿਅਤ ਦੱਸੇ ਜਾ ਰਹੇ ਹਨ।
ਪੁਲਸ ਅਤੇ ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਮਦਦ ਨਾਲ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਆਵਾਜਾਈ ਨੂੰ ਸੁਚਾਰੂ ਰੂਪ 'ਚ ਚਾਲੂ ਕਰਵਾਇਆ।
ਪ੍ਰਸ਼ਾਸਨ ਦੀ ਅਪੀਲ
ਲਗਾਤਾਰ ਵਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਧੁੰਦ ਦੌਰਾਨ ਵਾਹਨਾਂ ਦੀ ਰਫ਼ਤਾਰ ਘੱਟ ਰੱਖੀ ਜਾਵੇ। ਫੌਗ ਲਾਈਟਾਂ ਦੀ ਵਰਤੋਂ ਲਾਜ਼ਮੀ ਤੌਰ 'ਤੇ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਿਲੌਰ : ਇੱਕੋ ਦਿਨ 'ਚ ਦੂਸਰਾ ਵੱਡਾ ਹਾਦਸਾ, ਪੰਜ ਗੱਡੀਆਂ ਆਪਸ 'ਚ ਟਕਰਾਈਆਂ
NEXT STORY