ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਰੈਲਮਾਜਰਾ ਦੇ ਕੱਟ ਕੋਲ ਟਰੱਕ ਅਤੇ ਕਾਰ ਦੀ ਟੱਕਰ ਵਿਚ ਕਾਰ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਹਗੀਰਾਂ ਤੋਂ ਸੂਚਨਾ ਮਿਲਦੇ ਸਾਰ ਹੀ ਉਹ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਇਕ ਟਰੱਕ ਜਿਸ ਨੂੰ ਚੈਨ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਬੱਦੀ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ, ਜੋਕਿ ਰੋਪੜ ਸਾਈਡ ਤੋਂ ਟੋਪਾਨ ਫੈਕਟਰੀ ਟੌਂਸਾ ਨੂੰ ਜਾ ਰਿਹਾ ਸੀ ਤੇ ਜਦੋਂ ਟਰੱਕ ਡਰਾਈਵਰ ਨੇ ਪਿੰਡ ਰੈਲ ਮਾਜਰਾ ਦੇ ਕੱਟ ਕੋਲੋਂ ਟਰੱਕ ਨੂੰ ਯੂ ਟਰਨ ਲੈ ਕੇ ਮੋੜਿਆ ਤਾਂ ਬਲਾਚੌਰ ਸਾਈਡ ਤੋਂ ਇਕ ਕਾਰ ਜਿਸ ਨੂੰ ਅਸ਼ੋਕ ਕੁਮਾਰ ਪੁੱਤਰ ਐੱਮ. ਐੱਲ. ਭਾਰਦਵਾਜ ਵਾਸੀ ਰਾਜਾ ਜੀ ਪੁਰਮ ਲਖਨਊ ਚਲਾ ਰਿਹਾ ਸੀ।
ਇਹ ਵੀ ਪੜ੍ਹੋ : ਗੁਰਦਾਸ ਮਾਨ ਬਣੇ ਮਾਨਸਾ ਐਸੋਸੀਏਸ਼ਨ ਦੇ ਪ੍ਰਧਾਨ
ਉਪਰੋਕਤ ਸਥਾਨ ’ਤੇ ਪਹੁੰਚੀ ਤਾਂ ਦੋਵਾਂ ਦੀ ਟੱਕਰ ਹੋ ਗਈ ਅਤੇ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਵਾਲ-ਵਾਲ ਬਚਾਅ ਹੋ ਗਿਆ। ਐੱਸ. ਐੱਸ. ਐੱਫ਼. ਟੀਮ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਵੱਲੋਂ ਵਾਹਨਾਂ ਨੂੰ ਸਾਈਡ ’ਤੇ ਕਰਵਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ ਅਤੇ ਇਸ ਅਤੇ ਇ ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਨੂੰ ਦਿੱਤੀ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਕੀ ਹੈ ਨਵੀਂ Timing
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਰਕ ਪਲਾਜ਼ਾ ਹੋਟਲ ’ਚ ਲੱਗੀ 2 ਰੋਜ਼ਾ 'ਫਾਮਾ ਲਗਜ਼ਰੀ ਐਗਜ਼ੀਬਿਸ਼ਨ' ਬਣ ਰਹੀ ਆਕਰਸ਼ਣ ਦਾ ਕੇਂਦਰ
NEXT STORY