ਜਲੰਧਰ (ਸੋਨੂੰ)- ਜਲੰਧਰ-ਗੋਰਾਇਆ ਹਾਈਵੇਅ 'ਤੇ ਇਕ ਟਰੱਕ ਅਤੇ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਐੱਲ. ਪੀ. ਯੂ. ਤੋਂ ਵਾਪਸ ਆ ਰਿਹਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਹਾਈਵੇਅ 'ਤੇ ਦੇਰ ਰਾਤ ਦੋਵੇਂ ਵਾਹਨਾਂ ਦੀ ਟੱਕਰ ਹੋਈ। ਨੌਜਵਾਨ ਐਕਟਿਵਾ 'ਤੇ ਸਵਾਰ ਸੀ ਅਤੇ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਤੁਰੰਤ ਸੜਕ ਸੁਰੱਖਿਆ ਫੋਰਸ ਨੂੰ ਸੂਚਿਤ ਕੀਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਰੋਡ ਸੇਫਟੀ ਫੋਰਸ ਮੌਕੇ 'ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਐਕਟਿਵਾ ਸਵਾਰ ਨੌਜਵਾਨ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ। ਐੱਸ. ਐੱਸ. ਐੱਫ਼. ਇੰਚਾਰਜ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਜਾਂਚ ਦੌਰਾਨ ਟਰੱਕ ਡਰਾਈਵਰ ਨਿਰੰਜਨ ਨੇ ਖ਼ੁਲਾਸਾ ਕੀਤਾ ਕਿ ਉਸ ਦੀ ਗੱਡੀ ਦਾ ਤੇਲ ਖ਼ਤਮ ਹੋ ਗਿਆ ਸੀ, ਇਸ ਲਈ ਉਸ ਨੇ ਆਪਣਾ ਟਰੱਕ ਸੜਕ ਕਿਨਾਰੇ ਖੜ੍ਹਾ ਕੀਤਾ ਅਤੇ ਪੈਟਰੋਲ ਪੰਪ 'ਤੇ ਤੇਲ ਲੈਣ ਗਿਆ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
ਜ਼ਖ਼ਮੀ ਨੌਜਵਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਤੋਂ ਵਾਪਸ ਆ ਰਿਹਾ ਸੀ ਕਿ ਉਸ ਦੀ ਐਕਟਿਵਾ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨੌਜਵਾਨ ਨੂੰ ਫਗਵਾੜਾ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਤੇਲ ਮੁਹੱਈਆ ਕਰਵਾਇਆ ਗਿਆ ਅਤੇ ਟਰੱਕ ਨੂੰ ਸੜਕ ਤੋਂ ਹਟਵਾਇਆ ਗਿਆ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ. ਐੱਸ. ਆਈ. ਸੁਰਿੰਦਰ ਮੋਹਨ ਨੇ ਕਿਹਾ ਕਿ ਟਰੱਕ ਡਰਾਈਵਰ ਨਿਰੰਜਨ, ਗੋਰਾਇਆ ਤੋਂ ਲੁਧਿਆਣਾ ਜਾ ਰਿਹਾ ਸੀ ਅਤੇ ਸ਼ਰਾਬ ਪੀ ਰਿਹਾ ਸੀ। ਹਾਈਵੇਅ 'ਤੇ ਡੀਜ਼ਲ ਖ਼ਤਮ ਹੋਣ ਤੋਂ ਬਾਅਦ ਉਸ ਨੇ ਟਰੱਕ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਇਕ ਪੈਟਰੋਲ ਪੰਪ ਵੱਲ ਚਲਾ ਗਿਆ। ਇਸ ਦੌਰਾਨ ਇਕ ਐਕਟਿਵਾ ਸਵਾਰ ਖੜ੍ਹੇ ਟਰੱਕ ਨਾਲ ਟਕਰਾ ਗਿਆ। ਡਰਾਈਵਰ ਨੇ ਖ਼ੁਦ ਸ਼ਰਾਬੀ ਹੋਣ ਦੀ ਗੱਲ ਕਬੂਲ ਕੀਤੀ। ਪੁਲਸ ਦਾ ਕਹਿਣਾ ਹੈ ਕਿ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ ਲੁੱਟ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
NEXT STORY