ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਚਲਾਕੀ ਨਾਲ ਬਜ਼ੁਰਗਾਂ ਕੋਲੋਂ ਏ. ਟੀ. ਐੱਮ. ਬਦਲ ਕੇ ਠੱਗੀ ਮਾਰਨ ਦੇ ਦੋਸ਼ ਵਿਚ ਨਾਮਜ਼ਦ ਹਿਸਟਰੀ ਮੁਲਜ਼ਮ ਨੂੰ ਟਾਂਡਾ ਪੁਲਸ ਦੀ ਈਮ ਨੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਤਾਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਜਲੰਧਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 7 ਜਨਵਰੀ ਤੱਕ ਵਿਭਾਗ ਦੀ ਵੱਡੀ ਚਿਤਾਵਨੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਡੀ. ਐੱਸ. ਪੀ. ਬਾਜਵਾ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਪਹਿਲਾਂ ਵੀ ਨਵਾਂਸ਼ਹਿਰ ਵਿਚ ਇਕ ਮਹਿਲਾ ਟੀਚਰ ਦਾ ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ 1 ਲੱਖ 29 ਹਜ਼ਾਰ ਰੁਪਏ ਕਢਵਾਏ ਸਨ। ਇਸ ਮਾਮਲੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਉਹ ਹੁਣ 13 ਜੂਨ 2025 ਨੂੰ ਉਹ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਬਾਹਰ ਆਇਆ ਸੀ। ਉਸ ਨੇ ਫਿਰ ਆਪਣਾ ਗੋਰਖਧੰਦਾ ਸ਼ੁਰੂ ਕਰ ਦਿੱਤਾ ਸੀ ਅਤੇ ਪੁਲਸ ਟੀਮ ਨੂੰ ਸੂਚਨਾ ਮਿਲੀ ਕੀ ਇਹ ਮੁਲਜ਼ਮ ਟਾਂਡਾ ਦੇ ਪੰਜਾਬ ਨੈਸ਼ਨਲ ਬੈਂਕ ਦੇ ਏ. ਟੀ. ਐੱਮ. ਕੋਲ ਮੌਜੂਦ ਹੋ ਕੇ ਬਜ਼ੁਰਗਾਂ ਅਤੇ ਅਨਪੜ ਲੋਕਾਂ ਦੇ ਕਾਰਡ ਬਦਲ ਕੇ ਠੱਗੀ ਮਾਰ ਰਿਹਾ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਹੈ ਅਤੇ ਇਸ ਕੋਲੋਂ ਕਈ ਖ਼ੁਲਾਸੇ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 7 ਜਨਵਰੀ ਤੱਕ ਵਿਭਾਗ ਦੀ ਵੱਡੀ ਚਿਤਾਵਨੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
NEXT STORY