ਲੋਹੀਆਂ ਖ਼ਾਸ (ਸੱਦੀ)—ਲੋਹੀਆਂ ਪੁਲਸ ਨੇ ਦੜਾ-ਸੱਟਾ ਲਗਵਾ ਕੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਗਿਰੋਹ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਪੁਲਸ ਨੇ ਦੜਾ-ਸੱਟਾ ਲਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਥਾਣਾ ਮੁਖੀ (ਐੱਸ. ਐੱਚ. ਓ.) ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਏ. ਐੱਸ. ਆਈ. ਹੰਸ ਰਾਜ ਪੁਲਸ ਪਾਰਟੀ ਸਮੇਤ ਫੁੱਲ ਚੌਕ ਲੋਹੀਆਂ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਵੱਲੋਂ ਇਤਲਾਹ ਮਿਲੀ ਕਿ ਸਾਬੂਵਾਲ ਰੋਡ ਸਥਿਤ ਜਨਤਾ ਦਾਣਾ ਮੰਡੀ ਨੇੜੇ ਇਕ ਦੁਕਾਨ ਅੰਦਰ ਦੋ ਵਿਅਕਤੀ ਆਮ ਲੋਕਾਂ ਨੂੰ ਇਕੱਠਾ ਕਰ ਕੇ ਸ਼ਰੇਆਮ ਦੜਾ-ਸੱਟਾ ਲਗਵਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ
ਸੂਚਨਾ ਮਿਲਦੇ ਹੀ ਏ. ਐੱਸ. ਆਈ. ਹੰਸ ਰਾਜ ਨੇ ਪੁਲਸ ਟੀਮ ਸਮੇਤ ਉਕਤ ਦੁਕਾਨ ’ਤੇ ਤੁਰੰਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਮੌਕੇ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਬਲਵਿੰਦਰ ਅਤੇ ਕੀਮਤੀ (ਦੋਵੇਂ ਵਾਸੀ ਲੋਹੀਆਂ) ਵਜੋਂ ਹੋਈ ਹੈ। ਐੱਸ. ਐੱਚ. ਓ. ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਾਟਰੀ ਐਕਟ ਦੀਆਂ ਸਬੰਧਤ ਧਾਰਾਵਾਂ ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਤਹਿਤ ਥਾਣਾ ਲੋਹੀਆਂ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ Smog ਨੂੰ ਨਾ ਸਮਝੋ Fog, ਛੋਟੀ ਜਿਹੀ ਲਾਪਰਵਾਹੀ ਪੈ ਸਕਦੀ ਭਾਰੀ, ਮਾਹਿਰਾਂ ਨੇ ਦਿੱਤੀ ਸਲਾਹ
NEXT STORY