ਫਗਵਾੜਾ (ਜਲੋਟਾ)–ਫਗਵਾੜਾ ਪੁਲਸ ਦੀ ਕਾਰਜਸ਼ੈਲੀ ਬੀਤੇ ਦਿਨ ਉਸ ਵੇਲੇ ਇਕ ਵਾਰ ਫਿਰ ਸੁਰਖੀਆਂ ’ਚ ਆਈ, ਜਦੋਂ ਥਾਣਾ ਸਿਟੀ ਫਗਵਾੜਾ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਕ ਮੁਲਜ਼ਮ ਪੁਲਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋਣ ’ਚ ਕਾਮਯਾਬ ਹੋ ਗਿਆ। ਜਾਣਕਾਰੀ ਅਨੁਸਾਰ ਮਾਮਲੇ ਸਬੰਧੀ ਥਾਣਾ ਸਿਟੀ ਫਗਵਾੜਾ ਦੀ ਐੱਸ. ਐੱਚ. ਓ. ਊਸ਼ਾ ਰਾਣੀ ਦੇ ਬਿਆਨ ’ਤੇ ਪੁਲਸ ਨੇ ਫਰਾਰ ਹੋਏ ਮੁਲਜ਼ਮ ਨਵੀਂ ਕੁਮਾਰ ਉਰਫ਼ ਬੱਲੜ ਉਰਫ਼ ਨਵ ਪੁੱਤਰ ਬੀਰਬਲ ਵਾਸੀ ਪਿੰਡ ਖੋਥੜਾ ਥਾਣਾ ਬਹਿਰਾਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਥਾਣਾ ਸਿਟੀ ਵਿਖੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 261,262 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਲੋਕਾਂ ’ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
NEXT STORY