ਕਪੂਰਥਲਾ (ਭੂਸ਼ਣ/ਮਲਹੋਤਰਾ)-ਥਾਣਾ ਸੁਭਾਨਪੁਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਤੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਦੇ ਹੁਕਮਾ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਰਮਨਿੰਦਰ ਸਿੰਘ ਤੇ ਡੀ. ਐੱਸ. ਪੀ. ਭੁਲੱਥ ਸੁਖਨਿੰਦਰ ਸਿੰਘ ਦੀ ਨਿਗਰਾਨੀ ’ਚ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਹਰਦੀਪ ਸਿੰਘ ਨੇ ਪੁਲਸ ਟੀਮ ਦੇ ਨਾਲ ਸੁਭਾਨਪੁਰ ਦੇ ਨੇੜੇ ਰਾਸ਼ਟਰੀ ਰਾਜ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਵਾਹਨਾਂ ਦੀ ਚੈਕਿੰਗ ਕਰ ਰਹੀ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਮੋਟਰਸਾਈਕਲ ’ਤੇ ਸਵਾਰ ਇਕ ਵਿਅਕਤੀ ਦੇ ਕੋਲ ਨਾਜਾਇਜ਼ ਪਿਸਤੌਲ ਹੈ ਅਤੇ ਉਹ ਪਿਸਤੌਲ ਦੀ ਮਦਦ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਜਿਸ ’ਤੇ ਜਦੋਂ ਸੁਭਾਨਪੁਰ ਪੁਲਸ ਨੇ ਉਕਤ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜਮ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ-ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਜਦੋਂ ਮੁਲਜ਼ਮ ਤੋਂ ਉਸਦਾ ਨਾਮ ਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਜਗੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬਾਦਲਪੁਰ ਥਾਣਾ ਸੁਭਾਨਪੁਰ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਬਰਾਮਦ ਪਿਸਤੌਲ ਕਿਸੇ ਖਾਸ ਵਿਅਕਤੀ ਤੋਂ ਖ਼ਰੀਦਿਆ ਹੈ। ਮੁਲਜ਼ਮ ਨੇ ਮੰਨਿਆ ਕਿ ਉਸ ਨੇ ਪਿਸਤੌਲ ਦੀ ਮਦਦ ਨਾਲ ਕਿਸੇ ਘਟਨਾ ਨੂੰ ਅੰਜਾਮ ਦੇਣਾ ਸੀ। ਮੁਲਜ਼ਮ ਕਿਸ ਵਿਅਕਤੀ ਤੋਂ ਪਿਸਤੌਲ ਲੈ ਕੇ ਆਇਆ ਸੀ ਇਸ ਸਬੰਧੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ-ਕੈਨੇਡਾ ਬੈਠੇ ਨੌਜਵਾਨ ਨੇ ਪਹਿਲਾਂ ਔਰਤ ਨੂੰ ਵਿਖਾਏ ਵੱਡੇ ਸੁਫ਼ਨੇ, ਫਿਰ ਜਿਸਮਾਨੀ ਸੰਬੰਧ ਬਣਾ ਕੀਤਾ ਘਟੀਆ ਕਾਰਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੁਲਸ ਨੇ ਭਗੌੜੇ ਐਲਾਨੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
NEXT STORY