ਜਲੰਧਰ (ਮਹੇਸ਼)– ਕਮਿਸ਼ਨਰੇਟ ਪੁਲਸ ਜਲੰਧਰ ਦੀ ਲੈਦਰ ਕੰਪਲੈਕਸ ਪੁਲਸ ਚੌਂਕੀ ਵਿਚ ਬੁੱਧਵਾਰ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਸੂਰਜ (30) ਵਾਸੀ ਨਾਖਾਂ ਵਾਲਾ ਬਾਗ ਜਲੰਧਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਵਾਲੇ ਸੂਰਜ ਨੂੰ ਕਿਸੇ ਅਪਰਾਧਿਕ ਮਾਮਲੇ ਵਿਚ ਲੈਦਰ ਕੰਪਲੈਕਸ ਪੁਲਸ ਚੌਂਕੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਜਾਂਚ ਚੌਂਕੀ ਇੰਚਾਰਜ ਸਬ-ਇੰਸ. ਵਿਕਟਰ ਮਸੀਹ ਵੱਲੋਂ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ
ਹਾਲੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਣੀ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਚੌਂਕੀ ਦੇ ਮੁਲਾਜ਼ਮ ਮੁਲਜ਼ਮ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਕਿਤੇ ਇੱਧਰ-ਉਧਰ ਹੋਏ ਤਾਂ ਉਸ ਨੇ ਖਿੜਕੀ ਦੀ ਗਰਿੱਲ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼
ਖ਼ੁਦਕੁਸ਼ੀ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਕਿਸੇ ਲੁੱਟ ਦੀ ਵਾਰਦਾਤ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਜਦਕਿ ਉਸ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਸਮੇਤ ਕਈ ਅਪਰਾਧਿਕ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਸੂਰਜ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਉਸ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ ਮਿਲੇਗੀ ਰਾਹਤ
NEXT STORY