ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪੁਲਸ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਲੜਾਈ ਝਗੜੇ ਦੇ ਮਾਮਲੇ ਵਿਚ ਨਾਮਜ਼ਦ ਇਕ ਭਗੋੜਾ ਕਰਾਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੰਚਾਰਜ ਇੰਸਪੈਕਟਰ ਜਸਕੰਵਲ ਸਿੰਘ ਸਹੋਤਾ ਦੀ ਦੇਖਰੇਖ ਵਿਚ ਭਗੌੜਿਆਂ ਨੂੰ ਫੜਨ ਦੀ ਮੁਹਿੰਮ ਤਹਿਤ ਥਾਣੇਦਾਰ ਜਸਪਾਲ ਸਿੰਘ, ਸੁਰਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਜਸਪ੍ਰੀਤ ਕੌਰ ਦੀ ਟੀਮ ਵੱਲੋਂ ਕਾਬੂ ਕੀਤੀ ਮੁਲਜ਼ਮ ਦੀ ਪਛਾਣ ਕਵਿਤਾ ਪਤਨੀ ਪਰਮਜੀਤ ਸਿੰਘ ਵਾਸੀ ਤੋਪੀਆ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿਚ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 2022 ਵਿਚ ਪੁਲਸ ਸਟੇਸ਼ਨ ਟਾਂਡਾ ਵਿਚ ਮਾਮਲਾ ਦਰਜ ਹੋਇਆ ਸੀ। ਇਸ ਮੁਲਜ਼ਮ ਨੂੰ ਦਸੂਹਾ ਦੀ ਮਾਣਯੋਗ ਜੱਜ ਦਿਵਾਈ ਲੂਥਰਾ ਦੀ ਅਦਾਲਤ ਨੇ 30 ਅਕਤੂਬਰ 2025 ਨੂੰ ਭਗੋੜਾ ਕਰਾਰ ਦਿੱਤਾ ਸੀ। ਹੁਣ ਮੁਲਜ਼ਮ ਨੂੰ ਕਾਬੂ ਕਰਕੇ ਟਾਂਡਾ ਪੁਲਸ ਦੇ ਹਵਾਲਾ ਕੀਤਾ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ ਅਪਣਾਏਗੀ ਸਖ਼ਤ ਰੁਖ਼
NEXT STORY