ਜਲੰਧਰ (ਜ.ਬ)- ਬਸਤੀ ਸ਼ੇਖ ਦੀ ਸੰਤ ਨਗਰ ਚੌਹਾਨ ਕਾਲੋਨੀ ’ਚ ਈਸ਼ਾ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀ ਨੂੰ ਪੁਲਸ ਨੇ ਮਹਿਜ਼ 10 ਘੰਟਿਆਂ 'ਚ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜੇਕਰ ਪੁਲਸ ਨੇ ਉਸ ਨੂੰ ਸਮੇਂ ਸਿਰ ਗ੍ਰਿਫ਼ਤਾਰ ਨਾ ਕੀਤਾ ਹੁੰਦਾ ਤਾਂ ਉਹ ਸ਼ਹਿਰ ਛੱਡ ਕੇ ਜਾਣ ਵਾਲਾ ਸੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏ. ਡੀ. ਸੀ. ਪੀ. ਸਿਟੀ 2 ਆਦਿਤਿਆ ਨੇ ਦੱਸਿਆ ਕਿ ਮ੍ਰਿਤਕ ਈਸ਼ਾ ਦੀ ਮਾਂ ਦਰਸ਼ਨਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ 5 ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਸੀ।
ਦਰਸ਼ਨਾ ਨੇ ਦੱਸਿਆ ਕਿ ਰਵੀ ਕੁਮਾਰ ਪੁੱਤਰ ਜਤਿੰਦਰ ਸਿੰਘ ਉਰਫ਼ ਬਿੱਲਾ ਢੋਲੀ ਵਾਸੀ 3327 ਚੱਪਲੀ ਚੌਂਕ ਭਾਰਗੋ ਕੈਂਪ ਨੇ ਉਸ ਦੀ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਰਵੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪੁਲਸ ਨੇ ਰਵੀ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਡੀ. ਸੀ. ਪੀ. ਆਦਿਤਿਆ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਏ. ਡੀ. ਸੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਪੁਲਸ ਨੇ ਥਾਣਾ 5 ਦੇ ਇੰਸ. ਰਵਿੰਦਰ ਕੁਮਾਰ ਦੀ ਅਗਵਾਈ ’ਚ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਗਾਣਾ ਸ਼ੂਟ ਕਰਨ ਬਹਾਨੇ ਕੁੜੀ ਨੂੰ ਸੱਦਿਆ ਜਲੰਧਰ, ਅਸ਼ਲੀਲ ਵੀਡੀਓ ਬਣਾ ਕਰ ਦਿੱਤਾ ਵੱਡਾ ਕਾਂਡ
ਦੋਸ਼ੀ ਰਵੀ ਨੇ ਕਿਹਾ ਕਿ ਈਸ਼ਾ ਨੇ ਮੌਤ ਤੋਂ ਪਹਿਲਾਂ ਉਸ ਨੂੰ ਵੀਡੀਓ ਕਾਲ ਕੀਤੀ ਸੀ
ਪੁਲਸ ਸੂਤਰਾਂ ਦੀ ਮੰਨੀਏ ਤਾਂ ਪਹਿਲੇ ਦਿਨ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ’ਚ ਦੋਸ਼ੀ ਰਵੀ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਈਸ਼ਾ ਨੇ ਮੌਤ ਤੋਂ ਪਹਿਲਾਂ ਉਸ ਨੂੰ ਆਪਣੇ ਮੋਬਾਇਲ ’ਤੇ ਵੀਡੀਓ ਕਾਲ ਕੀਤੀ ਸੀ ਅਤੇ ਕਾਲ ਦੌਰਾਨ ਉਸ ਨੂੰ ਦੱਸਿਆ ਕਿ ਉਹ ਮਰਨ ਵਾਲੀ ਹੈ। ਉਹ ਤੁਰੰਤ ਉਸ ਦੇ ਘਰ ਵੱਲ ਭੱਜਿਆ, ਜਿਵੇਂ ਹੀ ਉਹ ਈਸ਼ਾ ਦੇ ਕਮਰੇ ’ਚ ਪਹੁੰਚਿਆ ਤਾਂ ਉਸ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਵੇਖੀ। ਉਸ ਨੇ ਕਿਸੇ ਤਰ੍ਹਾਂ ਈਸ਼ਾ ਦੀ ਲਾਸ਼ ਨੂੰ ਬੈੱਡ ’ਤੇ ਹੇਠਾਂ ਲਿਆਂਦਾ ਅਤੇ 108 ’ਤੇ ਫੋਨ ਕਰਕੇ ਐਂਬੂਲੈਂਸ ਨੂੰ ਸੂਚਿਤ ਕੀਤਾ ਤਾਂ ਜੋ ਈਸ਼ਾ ਦੀ ਜਾਨ ਬਚਾਈ ਜਾ ਸਕੇ। ਰਵੀ ਮੁਤਾਬਕ ਉਸ ਦੀ ਈਸ਼ਾ ਨਾਲ ਸਿਰਫ਼ ਦੋਸਤੀ ਸੀ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪੁਲਸ ਉਸ ਦੇ ਬਿਆਨ ਦਰਜ ਕਰਕੇ ਡੂੰਘਾਈ ਨਾਲ ਜਾਂਚ ਕਰੇਗੀ ਕਿ ਉਸ ਦੀਆਂ ਗੱਲਾਂ 'ਚ ਕਿੰਨੀ ਸੱਚਾਈ ਹੈ।
ਇਹ ਵੀ ਪੜ੍ਹੋ- ਕੁੜੀ ਦੇ ਪਿਆਰ 'ਚ ਪਾਗਲ ਹੋਇਆ ਨੌਜਵਾਨ ਟੈਂਕੀ 'ਤੇ ਚੜ੍ਹਿਆ, ਦਿੱਤੀ ਛਾਲ ਮਾਰਨ ਦੀ ਧਮਕੀ, ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਟੇਟ GST ਦੇ ‘ਰਾਡਾਰ’ ’ਤੇ ਸਕ੍ਰੈਪ ਦਾ ਕਾਰੋਬਾਰ: ਛੋਟੀਆਂ ਇਕਾਈਆਂ ਜ਼ਰੀਏ ਵੱਡੀਆਂ ‘ਮੱਛੀਆਂ’ ’ਤੇ ਪਵੇਗਾ ਹੱਥ
NEXT STORY