ਜਲੰਧਰ (ਰਮਨ)-ਪਠਾਨਕੋਟ-ਬਾਈਪਾਸ ਚੌਂਕ ਨੇੜੇ ਇਕ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ’ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ 8 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਰੂਹ ਕੰਬਾਊ ਹਾਦਸਾ, ਸਪੋਰਟਸ ਕਾਰੋਬਾਰੀਆਂ ਦੇ 2 ਪੁੱਤਰਾਂ ਦੀ ਮੌਤ, ਸਿਰ ਤੋਂ ਲੰਘੀਆਂ ਗੱਡੀਆਂ
ਥਾਣਾ 8 ਦੇ ਇੰਚਾਰਜ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਪਠਾਨਕੋਟ ਬਾਈਪਾਸ ਚੌਂਕ ਨੇੜੇ ਇਕ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ’ਚ ਪਤਾ ਲੱਗਾ ਹੈ ਕਿ ਮ੍ਰਿਤਕ ਮੋਟਰਸਾਈਕਲ ਸਵਾਰ ਯਾਦਵਿੰਦਰ ਸਿੰਘ ਬਰਨਾਲਾ ਦਾ ਰਹਿਣ ਵਾਲਾ ਸੀ ਅਤੇ ਉਹ ਗੁਰਦਾਸਪੁਰ ’ਚ ਰਹਿੰਦੇ ਆਪਣੇ ਦੋਸਤ ਨੂੰ ਮਿਲਣ ਗਿਆ ਸੀ। ਉਥੋਂ ਵਾਪਸ ਆਉਂਦੇ ਸਮੇਂ ਮੰਗਲਵਾਰ ਰਾਤ ਜਲੰਧਰ-ਪਠਾਨਕੋਟ ਬਾਈਪਾਸ ਚੌਂਕ ਨੇੜੇ ਉਸ ਦਾ ਮੋਟਰਸਾਈਕਲ ਇਕ ਐਕਟਿਵਾ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ, ਲਾਹ 'ਤੀ ਪੱਗ
ਹਾਦਸੇ ’ਚ ਜ਼ਖ਼ਮੀ ਐਕਟਿਵਾ ਸਵਾਰ ਨੂੰ ਵੀ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਦੀ ਗੰਭੀਰ ਹਾਲਤ ਦੇ ਕਾਰਨ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਥਾਣਾ ਨੰ. 8 ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋਇਆ ਹੈ। ਡਾਕਟਰਾਂ ਅਨੁਸਾਰ ਵਿਅਕਤੀ ਦੇ ਹੋਸ਼ ਆਉਣ ਤੋਂ ਬਾਅਦ ਹੀ ਉਸ ਦੇ ਬਿਆਨ ਲਏ ਜਾਣਗੇ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ 'ਚ ਟ੍ਰੈਵਲ ਏਜੰਟ, ਸਰਕਾਰ ਨੇ ਕਰ 'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੇਵਾ ਕੇਂਦਰ ਕਾਹਨਪੁਰ ਖ਼ੂਹੀ ’ਚੋਂ 8 ਬੈਟਰੀਆਂ, UPS, ਕੈਮਰੇ ਤੇ ਹੋਰ ਸਾਮਾਨ ਚੋਰੀ
NEXT STORY