ਜਲੰਧਰ (ਸੋਨੂੰ)- ਜਲੰਧਰ ਸ਼ਹਿਰ 'ਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ੀਤਲਾ ਮੰਦਿਰ ਨੇੜੇ ਨੀਲਾ ਮਹਿਲ ਇਲਾਕੇ ਦਾ ਹੈ, ਜਿੱਥੇ ਦਿਨ-ਦਿਹਾੜੇ ਘਰ ਦੇ ਬਾਹਰ ਖੜ੍ਹੀ ਐਕਟਿਵਾ ਲੈ ਕੇ 2 ਚੋਰ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ 'ਚ 2 ਚੋਰ ਸਾਫ਼ ਵਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਚਿਹਰੇ ਵੀ ਸਪੱਸ਼ਟ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਚੋਰ ਜਿਸ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨ, ਉਹ ਵੀ ਚੋਰੀ ਦੀ ਸੀ।
ਪੀੜਤ ਵੱਲੋਂ ਥਾਣਾ 2 ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਨੀਲਾ ਮਹਿਲ ਦੇ ਰਹਿਣ ਵਾਲੇ ਪੀੜਤ ਮੋਂਗੀਆ ਨੇ ਦੱਸਿਆ ਕਿ ਸਵੇਰੇ ਘਰ ਦੇ ਬਾਹਰੋਂ ਉਸ ਦੀ ਐਕਟਿਵਾ ਚੋਰੀ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਦੇ ਦੌਰਾਨ ਗੁਆਂਢ 'ਚ ਦੁਕਾਨ ਖੁੱਲ੍ਹੀ ਸੀ ਅਤੇ ਦੁਕਾਨਦਾਰ ਸਵੇਰੇ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਚੋਰ ਗਲੀ 'ਚ ਫ਼ੋਨ 'ਤੇ ਗੱਲ ਕਰਨ ਦਾ ਨਾਟਕ ਕਰ ਰਹੇ ਸਨ ਅਤੇ ਮੌਕਾ ਮਿਲਦਿਆਂ ਹੀ ਐਕਟਿਵਾ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਘਟਨਾ ਨੂੰ ਲੈ ਕੇ ਏਐਸਆਈ ਮੇਜਰ ਸਿੰਘ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੀੜਤ ਮੁਤਾਬਕ ਪਹਿਲਾਂ ਵੀ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਸ ਤੋਂ ਬਾਅਦ ਪੁਲਿਸ ਰਾਤ ਨੂੰ ਗਸ਼ਤ ਕਰਦੀ ਸੀ। ਪਰ ਅੱਜ ਸਵੇਰੇ ਚੋਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੀੜਤ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
NEXT STORY